ਹੱਸਦੇ ਖੇਡਦੇ ਘਰੋਂ ਨਿਕਲੇ ਮੁੰਡਿਆਂ ਦੀ ਥੋੜੀ ਦੇਰ ਬਾਅਦ ਮੌਤ, ਭਰੀ ਜਵਾਨੀ 'ਚ ਇਕੱਠਿਆਂ ਤੁਰ ਗਏ ਜਿਗਰੀ ਦੋਸਤ

ਹੱਸਦੇ ਖੇਡਦੇ ਘਰੋਂ ਨਿਕਲੇ ਮੁੰਡਿਆਂ ਦੀ ਥੋੜੀ ਦੇਰ ਬਾਅਦ ਮੌਤ, ਭਰੀ ਜਵਾਨੀ 'ਚ ਇਕੱਠਿਆਂ ਤੁਰ ਗਏ ਜਿਗਰੀ ਦੋਸਤ

ਜਲਾਲਾਬਾਦ : ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ 'ਤੇ ਅੱਜ ਸਵੇਰੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਨੇ ਇਲਾਕੇ ਵਿਚ ਸੋਗ ਦੀ ਲਹਿਰ ਦੌੜਾ ਦਿੱਤੀ। ਟਾਹਲਾ ਸਾਹਿਬ ਗੁਰਦੁਆਰਾ ਦੇ ਨਜ਼ਦੀਕ ਸਥਿਤ ਪੈਟਰੋਲ ਪੰਪ ਕੋਲ ਆਈ 20 ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ਦੌਰਾਨ ਦੋ ਅਣਵਿਆਹੇ ਨੌਜਵਾਨਾਂ ਦੀ ਮੌਕੇ 'ਤੇ  ਦਰਦਨਾਕ ਮੌਤ ਹੋ ਗਈ, ਜਦਕਿ ਕਾਰ ਸਵਾਰ ਪਤੀ-ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮੰਡੀ ਲਾਧੂਕਾ ਦੇ ਰਹਿਣ ਵਾਲੇ ਸਾਜਨ ਕੁਮਾਰ ਪੁੱਤਰ ਜਗਦੀਸ਼ ਸਿੰਘ ਅਤੇ ਵਿਸ਼ਾਲ ਕੁਮਾਰ ਪੁੱਤਰ ਖ਼ਰੈਤ ਲਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਦਵਾਈ ਲੈਣ ਲਈ ਫ਼ਰੀਦਕੋਟ ਜਾ ਰਹੇ ਸਨ ਜਿਵੇਂ ਹੀ ਉਹ ਟਾਹਲਾ ਸਾਹਿਬ ਗੁਰਦੁਆਰਾ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਆਈ 20 ਕਾਰ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਨੌਜਵਾਨਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਅਤੇ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ । 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS