ਹੁਸ਼ਿਆਰਪੁਰ- ਹੁਸ਼ਿਆਰਪੁਰ ਦੇ ਮਾਹਿਲਪੁਰ ਵਿਖੇ ਮਨੋਲੀਆ 'ਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਸੂਬੇਦਾਰ ਸਾਧੂ ਸਿੰਘ ਦੇ ਘਰ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਗਨੀਮਤ ਇਹ ਰਹੀ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਫੁਟੇਜ਼ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।



ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com