ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ ਸਖ਼ਤ ਹੁਕਮ

ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ ਸਖ਼ਤ ਹੁਕਮ

ਜਲੰਧਰ-ਟੈਕਨੀਕਲ ਸਟਾਫ਼ ਦੀ ਸ਼ਾਰਟੇਜ ਪਾਵਰਕਾਮ ਲਈ ਸਭ ਤੋਂ ਵੱਡੀ ਚੁਣੌਤੀ ਬਣੀ ਹੋਈ ਹੈ, ਜਿਸ ਕਾਰਨ ਆਮ ਤੌਰ ’ਤੇ ਫਾਲਟ ਸਮੇਂ ਸਿਰ ਠੀਕ ਨਹੀਂ ਹੋ ਪਾਉਂਦਾ ਅਤੇ ਪਬਲਿਕ ਨੂੰ ਭਾਰੀ ਪ੍ਰੇਸ਼ਾਨੀਆਂ ਉਠਾਉਣੀਆਂ ਪੈਂਦੀਆਂ ਹਨ। ਇਸ ਦੇ ਲਈ ਪਾਵਰਕਾਮ ਵੱਲੋਂ ਟੈਕਨੀਕਲ ਕਰਮਚਾਰੀਆਂ ਨੂੰ ਦਫ਼ਤਰਾਂ ’ਚੋਂ ਕੱਢ ਕੇ ਫੀਲਡ ਵਿਚ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪਾਵਰਕਾਮ ਦੇ ਦਫ਼ਤਰੀ ਹੁਕਮ ਨੰਬਰ 1296/22-5 ਤਹਿਤ ਜਾਰੀ ਕੀਤੇ ਗਏ ਨਿਰਦੇਸ਼ਾਂ ਮੁਤਾਬਕ ਕਿਹਾ ਗਿਆ ਹੈ ਕਿ ਦਫ਼ਤਰਾਂ 'ਚ ਕੰਮ ਕਰਨ ਵਾਲੇ ਸਟਾਫ਼ ਨੂੰ ਫੀਲਡ ਵਿਚ ਤਾਇਨਾਤ ਕੀਤਾ ਜਾਵੇ।

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਹੁਕਮਾਂ ਤੋਂ ਬਾਅਦ ਵਿਭਾਗ ਨਾਲ ਸਬੰਧਤ ਵੱਖ-ਵੱਖ ਐਸੋਸੀਏਸ਼ਨਾਂ ਵੱਲੋਂ ਦਫ਼ਤਰਾਂ ਵਿਚ ਤਾਇਨਾਤ ਕਰਮਚਾਰੀਆਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਜੋਕਿ ਪਟਿਆਲਾ ਹੈੱਡ ਆਫ਼ਿਸ ਭੇਜੀਆਂ ਜਾਣਗੀਆਂ ਤਾਂ ਜੋ ਦਫ਼ਤਰਾਂ ਵਿਚ ਕੰਮ ਕਰਨ ਵਾਲੇ ਟੈਕਨੀਕਲ ਕਰਮਚਾਰੀਆਂ ਦੀ ਫੀਲਡ ਵਿਚ ਤਾਇਨਾਤੀ ਨੂੰ ਯਕੀਨੀ ਬਣਾਇਆ ਜਾ ਸਕੇ।

PunjabKesari

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਾਵਰਕਾਮ ਵਿਚ ਪੋਸਟ ਦੇ ਹਿਸਾਬ ਨਾਲ ਵੱਡੇ ਪੱਧਰ ’ਤੇ ਟੈਕਨੀਕਲ ਸਟਾਫ਼ ਦੀ ਸ਼ਾਰਟੇਜ ਚੱਲ ਰਹੀ ਹੈ। ਇਨ੍ਹਾਂ ਵਿਚ ਜੇ. ਈ., ਲਾਈਨਮੈਨ, ਸਹਾਇਕ ਲਾਈਨਮੈਨ ਆਦਿ ਸ਼ਾਮਲ ਹਨ। ਪਾਵਰਕਾਮ ਵੱਲੋਂ ਘੱਟ ਸਟਾਫ਼ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਕਾਰਨ ਫੀਲਡ ਵਿਚ ਕੰਮ ਕਰਨ ਵਾਲੇ ਸਟਾਫ਼ ’ਤੇ ਓਵਰਲੋਡ ਬਣਿਆ ਹੋਇਆ ਹੈ। ਵਿਭਾਗੀ ਜਾਣਕਾਰਾਂ ਦਾ ਕਹਿਣਾ ਹੈ ਕਿ ਮਹਾਨਗਰ ਜਲੰਧਰ ਹੀ ਨਹੀਂ, ਸਗੋਂ ਪੰਜਾਬ ਦੇ ਸਾਰੇ ਜ਼ੋਨਾਂ ਵਿਚ ਟੈਕਨੀਕਲ ਸਟਾਫ਼ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਦੂਰ-ਦੁਰਾਡੇ ਦੀਆਂ ਕਈ ਡਵੀਜ਼ਨਾਂ ਵਿਚ ਹਾਲਾਤ ਬੇਹੱਦ ਨਾਜ਼ੁਕ ਹਨ, ਜਿਸ ਕਾਰਨ ਲੋਕਾਂ ਦੇ ਦਿਲਾਂ ਵਿਚ ਵਿਭਾਗ ਦਾ ਅਕਸ ਖ਼ਰਾਬ ਹੋ ਰਿਹਾ ਹੈ।

ਟੈਕਨੀਕਲ ਸਟਾਫ਼ ਦੀ ਸ਼ਾਰਟੇਜ ਨੂੰ ਵੇਖਦੇ ਹੋਏ ਪਾਵਰਕਾਮ ਵੱਲੋਂ ਠੇਕੇ ’ਤੇ ਕੰਪਲੇਂਟ ਹੈਂਡਲਿੰਗ ਬਾਈਕ (ਸੀ. ਐੱਚ. ਬੀ.) ਕਰਮਚਾਰੀਆਂ ਤੋਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਪਰ ਇਸ ਦੇ ਬਾਵਜੂਦ ਸਟਾਫ਼ ਸ਼ਾਰਟੇਜ ਦੀ ਸਮੱਸਿਆ ਦਾ ਪੱਕਾ ਹੱਲ ਨਹੀਂ ਨਿਕਲ ਪਾ ਰਿਹਾ। ਛੋਟੇ-ਮੋਟੇ ਫਾਲਟ ਲਈ ਸੀ. ਐੱਚ. ਬੀ. ਤੋਂ ਕੰਮ ਲਿਆ ਜਾ ਸਕਦਾ ਹੈ ਪਰ ਸ਼ੱਟਡਾਊਨ ਲੈਣ, ਵੱਡੀਆਂ ਲਾਈਨਾਂ ’ਤੇ ਕੰਮ ਕਰਨ ਵਰਗੀ ਸਥਿਤੀ ਵਿਚ ਪੱਕੇ ਸਟਾਫ਼ ਦੀ ਮੌਜੂਦਗੀ ਜ਼ਰੂਰੀ ਹੋ ਜਾਂਦੀ ਹੈ। ਇਸੇ ਲੜੀ ਵਿਚ ਰੋਜ਼ਾਨਾ ਪੈ ਰਹੇ ਫਾਲਟ ਨੂੰ ਨਿਪਟਾਉਣ ਵਿਚ ਸੀ. ਐੱਚ. ਬੀ. ਅਤੇ ਪੱਕੇ ਸਟਾਫ਼ ਨੂੰ ਕਾਫ਼ੀ ਮੁਸ਼ੱਕਤ ਕਰਨੀ ਪੈ ਰਹੀ ਹੈ। ਦੂਜੇ ਪਾਸੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੇਂ-ਸਮੇਂ ’ਤੇ ਭਰਤੀ ਪ੍ਰਕਿਰਿਆ ਚਲਾਈ ਜਾ ਰਹੀ ਹੈ ਪਰ ਰਿਟਾਇਰਡ ਹੋਏ ਕਰਮਚਾਰੀਆਂ ਦੇ ਮੁਕਾਬਲੇ ਭਰਤੀ ਪ੍ਰਕਿਰਿਆ ਦਾ ਅਨੁਪਾਤ ਬੇਹੱਦ ਘੱਟ ਸਾਬਤ ਹੋ ਰਿਹਾ ਹੈ। ਇਸੇ ਕਾਰਨ ਟੈਕਨੀਕਲ ਸਟਾਫ਼ ਦੀ ਸ਼ਾਰਟੇਜ ਬਣੀ ਹੋਈ ਹੈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS