ਆਧਾਰ ਕਾਰਡ ਵਾਲੀਆਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੁਣ ਇਨ੍ਹਾਂ ਤਾਰੀਖ਼ਾਂ ਨੂੰ...

ਆਧਾਰ ਕਾਰਡ ਵਾਲੀਆਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੁਣ ਇਨ੍ਹਾਂ ਤਾਰੀਖ਼ਾਂ ਨੂੰ...

ਚੰਡੀਗੜ੍ਹ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਦਰਅਸਲ ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਵੱਲੋਂ 25, 26 ਅਤੇ 27 ਮਈ ਨੂੰ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਫ਼ਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਟਰਾਂਸਪੋਰਟ ਮੰਤਰੀ ਤੇ ਵਿੱਤ ਮੰਤਰੀ ਨਾਲ 2 ਜੂਨ ਨੂੰ ਪੈਨਲ ਮੀਟਿੰਗ ਤੈਅ ਹੋਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।

ਮੀਟਿੰਗ ’ਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਪ੍ਰਥਾ ਖ਼ਤਮ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨ, ਮੰਨੀਆਂ ਮੰਗਾਂ ਲਾਗੂ ਕਰਨ ਅਤੇ ਕਿਲੋਮੀਟਰ ਸਕੀਮ ਦੀਆਂ ਪ੍ਰਾਈਵੇਟ ਬੱਸਾਂ ਬੰਦ ਕਰ ਕੇ ਵਿਭਾਗ ਦੀਆਂ ਮਾਲਕੀ ਬੱਸਾਂ ਚਲਾਉਣ ਸਮੇਤ ਕਈ ਮਸਲਿਆਂ ’ਤੇ ਚਰਚਾ ਹੋਵੇਗੀ। ਇਸ ਤੋਂ ਇਲਾਵਾ ਸੰਘਰਸ਼ ਦੌਰਾਨ ਦਰਜ ਕੀਤੇ ਨਾਜਾਇਜ਼ ਪਰਚਿਆਂ ਨੂੰ ਰੱਦ ਕਰਨ ਅਤੇ ਪਿਛਲੇ 6 ਮਹੀਨਿਆਂ ਤੋਂ ਜੇਲ ’ਚ ਬੰਦ ਸਾਥੀਆਂ ਦੀ ਰਿਹਾਈ ਸਬੰਧੀ ਵੀ ਸਹਿਮਤੀ ਬਣੀ ਹੋਈ ਹੈ, ਜਿਸ ’ਤੇ ਸਰਕਾਰ ਵੱਲੋਂ ਕਾਰਵਾਈ ਜਾਰੀ ਹੈ।

ਜੱਥੇਬੰਦੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 2 ਜੂਨ ਦੀ ਮੀਟਿੰਗ ’ਚ ਮੰਗਾਂ ਦਾ ਤਸੱਲੀ ਬਖ਼ਸ਼ ਹੱਲ ਨਾ ਨਿਕਲਿਆ, ਵਿਭਾਗ ਵੱਲੋਂ ਰਿਕਾਰਡ ਸਹੀ ਤਰੀਕੇ ਨਾਲ ਪੇਸ਼ ਨਾ ਕੀਤਾ ਗਿਆ ਜਾਂ ਜੇਲ੍ਹ ’ਚ ਬੰਦ ਸਾਥੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਮੀਟਿੰਗ ਤੋਂ ਤੁਰੰਤ ਬਾਅਦ ਹੜਤਾਲਾਂ ਅਤੇ ਧਰਨਿਆਂ ਸਮੇਤ ਤਿੱਖਾ ਸੰਘਰਸ਼ ਮੁੜ ਸ਼ੁਰੂ ਕੀਤਾ ਜਾਵੇਗਾ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e


 

Credit : www.jagbani.com

  • TODAY TOP NEWS