ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ

ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਗਣਤੰਤਰ ਦਿਵਸ ਹਾਲ ਵਿਖੇ ਆਯੋਜਿਤ ਨਾਗਰਿਕ ਅਲੰਕਰਨ ਸਮਾਰੋਹ ਵਿੱਚ ਕਈ ਹਸਤੀਆਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਪੰਜਾਬ ਦੀਆਂ ਤਿੰਨ ਹਸਤੀਆਂ ਵੀ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ ਕੀਤੀਆਂ ਗਈਆਂ ਹਨ। ਇਸ ਸਾਲ ਸਨਮਾਨਤ ਹੋਣ ਵਾਲਿਆਂ 'ਚ ਸੰਤ ਨਿਰੰਜਨ ਦਾਸ ਦਾ ਨਾਮ ਸ਼ਾਮਲ ਹੈ, ਜਿਨ੍ਹਾਂ ਨੂੰ ਪਦਮ ਸ਼੍ਰੀ ਐਵਾਰਡ ਨਾਲ ਨਿਵਾਜਿਆ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਰਿਟਾਇਰਡ ਡੀ. ਆਈ. ਜੀ. ਇੰਦਰਜੀਤ ਸਿੰਘ ਸਿੱਧੂ ਨੂੰ ਵੀ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਇਸ ਵੱਕਾਰੀ ਸਨਮਾਨ ਨਾਲ ਸਨਮਾਨਤ ਕੀਤਾ ਗਿਆ।

PunjabKesari

ਖੇਡ ਜਗਤ ਵਿੱਚ ਆਪਣਾ ਨਾਮ ਬਣਾਉਣ ਵਾਲੀ ਹਾਕੀ ਕੋਚ ਹਰਮਨਪ੍ਰੀਤ ਕੌਰ ਨੂੰ ਵੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਪਦਮ ਸ਼੍ਰੀ ਐਵਾਰਡ ਭੇਂਟ ਕੀਤਾ ਗਿਆ।  ਜ਼ਿਕਰਯੋਗ ਹੈ ਕਿ ਪਦਮ ਪੁਰਸਕਾਰ ਜੇਤੂਆਂ ਦਾ ਐਲਾਨ ਹਰ ਸਾਲ ਗਣਤੰਤਰ ਦਿਵਸ ‘ਤੇ ਕੀਤਾ ਜਾਂਦਾ ਹੈ। ਇਸ ਸਾਲ 131 ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰਾਂ ਲਈ ਐਲਾਨ ਕੀਤਾ ਗਿਆ ਸੀ। 131 ਵਿੱਚੋਂ ਪੰਜ ਨੂੰ ਪਦਮ ਵਿਭੂਸ਼ਣ ਲਈ, 13 ਨੂੰ ਪਦਮ ਭੂਸ਼ਣ ਲਈ ਅਤੇ 113 ਨੂੰ ਪਦਮ ਸ਼੍ਰੀ ਲਈ ਐਲਾਨ ਕੀਤਾ ਗਿਆ ਸੀ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS