ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਵੇਰੋਨਾ/ਮਾਨਤੋਵਾ (ਦਲਵੀਰ ਸਿੰਘ ਕੈਂਥ) : ਬੀਤੇ ਦਿਨ ਇੱਕ 38 ਸਾਲਾਂ ਦੇ ਭਾਰਤੀ ਨੌਜਵਾਨ ਮਨਪ੍ਰੀਤ ਸਿੰਘ ਦੀ ਇੱਕ ਸੜਕ ਹਾਦਸੇ ਵਿੱਚ ਹੋਈ ਦਰਦਨਾਕ ਮੌਤ ਦੇ ਦੁੱਖ ਵਿਚੋਂ ਇਟਲੀ ਦਾ ਭਾਰਤੀ ਭਾਈਚਾਰਾ ਹਾਲੇ ਬਾਹਰ ਨਹੀਂ ਸੀ ਆ ਸਕਿਆ ਕਿ ਇੱਕ ਹੋਰ ਦਿਲ ਚੀਰ ਦੀ ਘਟਨਾ ਨੇ ਭਾਈਚਾਰੇ ਦਾ ਲੱਕ ਤੋੜਕੇ ਰੱਖ ਦਿੱਤਾ ਹੈ। ਇਟਲੀ ਦੇ ਮਾਨਤੋਵਾ ਅਤੇ ਵਰੋਨਾ ਨੇੜੇ ਹੋਏ ਇੱਕ ਸੜਕ ਹਾਦਸੇ ਦੌਰਾਨ 24 ਅਤੇ 26 ਸਾਲ ਦੇ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਉਸ ਵੇਲੇ ਮੌਤ ਹੋ ਗਈ ਜਦੋਂ ਇਨ੍ਹਾਂ ਦੋਨਾਂ ਭਾਰਤੀ ਨੌਜਵਾਨਾਂ ਨੂੰ ਇੱਕ ਵੈਨ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। 

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ 5:30 ਵਜੇ ਕਾਸਲ ਦੈਰੀਓ ਰੋਂਕਾ ਫਰਾਰੀ ਰੋਡ 'ਤੇ ਉਦੋਂ ਵਾਪਰੀ ਜਦੋਂ ਇਹ ਦੋਵੇਂ ਨੌਜਵਾਨ ਸਾਈਕਲ 'ਤੇ ਸਵੇਰੇ ਕੰਮ 'ਤੇ ਜਾ ਰਹੇ ਸੀ। ਪਿੱਛੇ ਤੋਂ ਆ ਰਹੀ ਇੱਕ ਵੈਨ ਨੇ ਇਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਨਾਲ ਇਨ੍ਹਾਂ ਦੋਨਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿੰਨੀ ਬੈਨ ਨੂੰ 68 ਸਾਲ ਦਾ ਇੱਕ ਇਟਾਲੀਅਨ ਵਿਅਕਤੀ ਚਲਾ ਰਿਹਾ ਸੀ ਜੋ ਕਿ ਉਸ ਕੋਲੋਂ ਬੇਕਾਬੂ ਹੋ ਗਈ। ਪੁਲਸ ਨੇ ਮੌਕੇ 'ਤੇ ਹੀ ਹਟਾ ਲਈ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ। ਇਸ ਘਟਨਾ ਦੇ ਨਾਲ ਹੀ ਇਟਲੀ ਵਸਦੇ ਭਾਰਤੀ ਭਾਈਚਾਰੇ 'ਚ ਬਹੁਤ ਹੀ ਸੋਗ ਦੀ ਲਹਿਰ ਦੌੜ ਗਈ। ਇਹ ਮ੍ਰਿਤਕ ਨੌਜਵਾਨ ਤਜਿੰਦਰ ਸਿੰਘ ਜ਼ਿਲ੍ਹਾ ਪਟਿਆਲਾ ਅਤੇ ਹਰਮਨਜੋਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਿਤ ਸਨ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਘਟਨਾ ਦੇ ਕਾਰਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS