ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ

ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ

ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ) : ਪੰਜਾਬ 'ਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ 26 ਮਈ ਮਤਲਬ ਕਿ ਅੱਜ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ 'ਚ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨਾਲ-ਨਾਲ ਕੁੱਲ 7,555 ਉਮੀਦਵਾਰ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਚੋਣ ਕਮਿਸ਼ਨ ਅਨੁਸਾਰ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। 

ਕਿਹੜੀ ਪਾਰਟੀ ਦੇ ਕਿੰਨੇ ਉਮੀਦਵਾਰ

ਇਨ੍ਹਾਂ ਚੋਣਾਂ 'ਚ ਕੁੱਲ 7,555 ਉਮੀਦਵਾਰ ਮੈਦਾਨ ਵਿਚ ਹਨ, ਜਿਨ੍ਹਾਂ ’ਚ ‘ਆਪ’ ਦੇ 1,802 ਉਮੀਦਵਾਰ, ਭਾਰਤੀ ਰਾਸ਼ਟਰੀ ਕਾਂਗਰਸ ਦੇ 1,550, ਸ਼੍ਰੋਮਣੀ ਅਕਾਲੀ ਦਲ ਦੇ 1,251, ਭਾਜਪਾ ਦੇ 1,316, ਬਸਪਾ ਦੇ 96 ਅਤੇ 1,528 ਆਜ਼ਾਦ ਉਮੀਦਵਾਰ ਤੇ 13 ਉਮੀਦਵਾਰ ਹੋਰਨਾਂ ਪਾਰਟੀਆਂ ਦੇ ਸ਼ਾਮਲ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ, ਅਦਾਲਤਾਂ ਵਿਚ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਰਜਿਸਟਰਡ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਚ ਕੰਮ ਕਰਦੇ ਕਰਮਚਾਰੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਛੋਟ ਦਿੱਤੀ ਗਈ ਹੈ।

ਇਸ ਸਬੰਧੀ ਪੰਜਾਬ ਅੰਦਰ ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ 'ਚ ਕੰਮ ਕਰਦੇ ਉਹ ਕਰਮਚਾਰੀ, ਜੋ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਵੋਟਰ ਹਨ, ਨੂੰ ਵੋਟਿੰਗ ਵਾਲੇ ਦਿਨ ਮੰਗਲਵਾਰ, 26 ਮਈ 2026 ਨੂੰ ‘ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ’ ਦੀ ਧਾਰਾ 10 ਦੀ ਉਪ-ਧਾਰਾ (1) ਦੇ ਉਪਬੰਧਾਂ ਤੋਂ ਛੋਟ ਦਿੱਤੀ ਗਈ ਹੈ। ਸਰਕਾਰ ਨੇ ਫੈਕਟਰੀਆਂ ਸਮੇਤ ਪੰਜਾਬ ਦੇ ਵੱਖ-ਵੱਖ ਅਦਾਰਿਆਂ 'ਚ ਕੰਮ ਕਰਦੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਨਗਰ ਨਿਗਮ ਆਮ ਚੋਣਾਂ 2026 'ਚ ਆਪਣੀ ਵੋਟ ਪਾਉਣ ਲਈ ਛੁੱਟੀ ਦੇਣ ਦਾ ਐਲਾਨ ਕੀਤਾ ਹੈ।

ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੁਰਾਸੀ 'ਚ 10 ਜੂਨ ਨੂੰ ਹੋਣਗੀਆਂ ਚੋਣਾਂ

ਪੰਜਾਬ ਸਥਾਨਕ ਸਰਕਾਰਾਂ ਵਿਭਾਗ ਵੱਲੋਂ ‘ਪੰਜਾਬ ਮਿਊਂਸੀਪਲ ਐਕਟ, 1911’ ਦੀ ਧਾਰਾ 13-ਏ ਤਹਿਤ ਜਾਰੀ ੀਫਿਕੇਸ਼ਨ ਨੰਬਰ 03/01/ਇਲੈਕਸ਼ਨ (ਐੱਸ-2)/ਐੱਮ. ਈ. ਬੀ./2026/78 ਮਿਤੀ 21.05.2026 ਅਨੁਸਾਰ, ਸੂਬਾ ਚੋਣ ਕਮਿਸ਼ਨ ਨੇ ਨਗਰ ਕੌਂਸਲ (ਐੱਮ. ਸੀ.) ਦੀਨਾਨਗਰ, ਐੱਮ. ਸੀ. ਗੁਰਦਾਸਪੁਰ, ਐੱਮ. ਸੀ. ਕਾਦੀਆਂ ਅਤੇ ਐੱਮ. ਸੀ. ਸ਼ਾਮ ਚੁਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਨਿਰਧਾਰਤ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 28 ਮਈ ਤੋਂ ਸ਼ੁਰੂ ਹੋਵੇਗੀ। ਨਾਮਜ਼ਦਗੀ ਪੱਤਰ ਸਬੰਧਿਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ 'ਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੇ ਜਾ ਸਕਣਗੇ। ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ 1 ਜੂਨ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਜੂਨ ਨੂੰ ਕੀਤੀ ਜਾਵੇਗੀ, ਜਦੋਂ ਕਿ ਨਾਮਜ਼ਦਗੀ ਵਾਪਸ ਲੈਣ ਦੀ ਆਖ਼ਰੀ ਮਿਤੀ 3 ਜੂਨ ਤੱਕ ਤੈਅ ਕੀਤੀ ਗਈ ਹੈ। ਇਨ੍ਹਾਂ ਨਗਰ ਕੌਂਸਲਾਂ ਲਈ ਵੋਟਿੰਗ 10 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਈ ਜਾਵੇਗੀ। ਵੋਟਿੰਗ ਖ਼ਤਮ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਵੋਟਾਂ ਦੀ ਗਿਣਤੀ ਵੀ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS