ਪਟਿਆਲਾ/ਪਾਤੜਾਂ (ਸੁਖਦੀਪ ਸਿੰਘ ਮਾਨ) : ਪਾਤੜਾਂ ਦੇ ਵਾਰਡ ਨੰਬਰ 3 ਵਿਚ ਚੋਣਾਂ ਪਾਉਣ ਦਾ ਕੰਮ ਸਵੇਰੇ 8 ਵਜੇ ਤੋਂ ਹੀ ਅਮਨ-ਅਮਾਨ ਨਾਲ ਨੇਪਰੇ ਚੜ੍ਹ ਰਿਹਾ ਹੈ। ਇਸ ਦੌਰਾਨ ਵੋਟਰਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਇਕ ਨੌਜਵਾਨ ਫੱਟੜ ਹੋਣ ਦੇ ਬਾਵਜੂਦ ਵੀ ਆਪਣੇ ਵੋਟ ਦਾ ਇਸਤੇਮਾਲ ਕਰਨ ਲਈ ਬੂਥ ਪੁੱਜਾ। ਨੌਜਵਾਨ ਦੀ ਲੱਤ 'ਤੇ ਪਲੱਸਤਰ ਲੱਗਾ ਹੋਣ ਦੇ ਬਾਵਜੂਦ ਵੀ ਉਸ ਨੇ ਆਪਣੀ ਜ਼ਿੰਮੇਵਾਰੀ ਨਿਭਾਈ ਅਤੇ ਆਪਣੇ ਮਤ ਦੀ ਵਰਤੋਂ ਕੀਤੀ।
ਇਸ ਤੋਂ ਇਲਾਵਾ ਬਜ਼ੁਰਗ ਵੀ ਭਾਰੀ ਗਰਮੀ ਹੋਣ ਦੇ ਬਾਵਜੂਦ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਪਹੁੰਚੇ। ਹਾਲਾਂਕਿ ਬੂਥਾਂ ਉਪਰ ਲੰਮੀਆਂ ਲਾਈਨਾਂ ਦੇਖਣ ਨੂੰ ਮਿਲੀਆਂ ਪਰ ਭਾਰੀ ਗਰਮੀ ਦੇ ਬਾਵਜੂਦ ਵੋਟਰਾਂ ਦਾ ਉਤਸ਼ਾਹ ਜਿਉਂ ਦਾ ਤਿਉਂ ਹੈ।
Credit : www.jagbani.com