ਰਾਜਾ ਵੜਿੰਗ ਦਾ ਦੇਸੀ ਸਟਾਈਲ, ਗੱਡੇ 'ਤੇ ਪਤਨੀ ਨਾਲ ਵੋਟ ਪਾਉਣ ਪਹੁੰਚੇ

ਰਾਜਾ ਵੜਿੰਗ ਦਾ ਦੇਸੀ ਸਟਾਈਲ, ਗੱਡੇ 'ਤੇ ਪਤਨੀ ਨਾਲ ਵੋਟ ਪਾਉਣ ਪਹੁੰਚੇ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਿੱਚ ਦਾ ਕੇਂਦਰ ਬਣੇ ਰਹੇ। ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅਮ੍ਰਿਤਾ ਵੜਿੰਗ ਵਾਰਡ ਨੰਬਰ ਪੰਜ ਵਿਚ ਬਹੁਤ ਹੀ ਦੇਸੀ ਸਟਾਈਲ ਵਿਚ ਇਕ ਗੱਡੇ ਉੱਪਰ ਬੈਠ ਕੇ ਆਪਣੀ ਵੋਟ ਪਾਉਣ ਪਹੁੰਚੇ। ਵੋਟ ਪਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੇ ਮੌਜੂਦਾ ਆਮ ਆਦਮੀ ਪਾਰਟੀ ਨੂੰ ਝਟਕਾ ਲੱਗੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਬਹੁਤ ਵਧੀਆ ਪ੍ਰਦਰਸ਼ਨ ਕਰੇਗੀ।

ਚੋਣਾਂ ਨਾਲ ਸਬੰਧਤ ਅਹਿਮ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ ਦੇ ਕੁੱਲ 31 ਵਾਰਡਾਂ ਲਈ ਵੋਟਿੰਗ ਹੋ ਰਹੀ ਹੈ। ਪ੍ਰਸ਼ਾਸਨ ਵੱਲੋਂ ਸੁਚਾਰੂ ਵੋਟਿੰਗ ਲਈ 85 ਬੂਥ ਸਥਾਪਿਤ ਕੀਤੇ ਗਏ ਹਨ। ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਪੋਲਿੰਗ ਸਟੇਸ਼ਨਾਂ 'ਤੇ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਲੋਕਤੰਤਰ ਦੇ ਇਸ ਤਿਉਹਾਰ ਵਿਚ ਹਰ ਵਰਗ ਹਿੱਸਾ ਲੈ ਰਿਹਾ ਹੈ, ਜਿਸ ਦੀ ਮਿਸਾਲ ਇਕ 95 ਸਾਲਾ ਬਜ਼ੁਰਗ ਵੱਲੋਂ ਵੋਟ ਪਾਉਣਾ ਹੈ।

Credit : www.jagbani.com

  • TODAY TOP NEWS