ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਜਾਰੀ ਤਣਾਅ ਕਾਰਨ ਜਿੱਥੇ ਪੂਰੀ ਦੁਨੀਆ ਦੀ ਅਰਥਵਿਵਸਥਾ ਹੇਠਾਂ ਡਿੱਗਦੀ ਜਾ ਰਹੀ ਹੈ, ਉੱਥੇ ਹੀ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਪਾਕਿਸਤਾਨ ਤੋਂ ਕਰਾਰਾ ਝਟਕਾ ਲੱਗਾ ਹੈ। ਪਾਕਿਸਤਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਖ਼ਤ ਨਿਰਦੇਸ਼ਾਂ ਨੂੰ ਖ਼ਾਰਜ ਕਰਦਿਆਂ ਇਜ਼ਰਾਈਲ ਨਾਲ ਸਬੰਧਾਂ ਨੂੰ ਆਮ ਵਰਗਾ ਬਣਾਉਣ ਵਾਲੇ 'ਇਬਰਾਹਿਮ ਸਮਝੌਤੇ' 'ਤੇ ਦਸਤਖਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਪਾਕਿਸਤਾਨੀ ਸਰਕਾਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਇਹ ਸਮਝੌਤਾ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਮਨਜ਼ੂਰ ਨਹੀਂ ਹੈ।
ਕੀ ਹੈ ਟਰੰਪ ਦਾ 'ਇਬਰਾਹਿਮ ਸਮਝੌਤਾ' ?
'ਇਬਰਾਹਿਮ ਸਮਝੌਤਾ' ਅਮਰੀਕਾ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਇੱਕ ਅਜਿਹੀ ਮੁਹਿੰਮ ਹੈ, ਜਿਸ ਦਾ ਉਦੇਸ਼ ਅਰਬ ਅਤੇ ਮੁਸਲਿਮ ਦੇਸ਼ਾਂ ਦੇ ਇਜ਼ਰਾਈਲ ਨਾਲ ਡਿਪਲੋਮੈਟਿਕ ਅਤੇ ਵਪਾਰਕ ਸਬੰਧਾਂ ਨੂੰ ਬਹਾਲ ਕਰਨਾ ਹੈ। ਜ਼ਿਆਦਾਤਰ ਮੁਸਲਿਮ ਦੇਸ਼ਾਂ ਨੇ ਇਜ਼ਰਾਈਲ ਨੂੰ ਇਕ ਦੇਸ਼ ਵਜੋਂ ਕਬੂਲ ਨਹੀਂ ਕੀਤਾ, ਜਿਸ ਕਾਰਨ ਉਹ ਇਜ਼ਰਾਈਲ ਨਾਲ ਨਾ ਤਾਂ ਵਪਾਰ ਕਰਦੇ ਹਨ ਤੇ ਨਾ ਹੀ ਉੱਥੇ ਆਉਣ-ਜਾਣ ਹੁੰਦਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਪਹਿਲੇ ਕਾਰਜਕਾਲ ਤੋਂ ਹੀ ਇਸ ਸਮਝੌਤੇ ਨੂੰ ਲੈ ਕੇ ਕਾਫ਼ੀ ਸਰਗਰਮ ਰਹੇ ਹਨ ਅਤੇ ਕਈ ਅਰਬ ਦੇਸ਼ ਇਸ 'ਤੇ ਸਹਿਮਤੀ ਵੀ ਜਤਾ ਚੁੱਕੇ ਹਨ। ਹੁਣ ਤੱਕ ਯੂ.ਏ.ਈ., ਬਹਿਰੀਨ, ਮੋਰੱਕੋ ਤੇ ਸੂਡਾਨ ਇਸ ਸਮਝੌਤੇ 'ਤੇ ਦਸਤਖ਼ਤ ਕਰ ਚੁੱਕੇ ਹਨ।
ਪਰ ਪਾਕਿਸਤਾਨ ਵੱਲੋਂ ਅਮਰੀਕੀ ਨਿਰਦੇਸ਼ਾਂ ਨੂੰ ਇਸ ਤਰ੍ਹਾਂ ਖ਼ਾਰਜ ਕੀਤੇ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਵੱਡੀ ਤਲਖ਼ੀ ਆਉਣ ਦੇ ਸੰਕੇਤ ਹਨ। ਸਿਆਸੀ ਮਾਹਿਰਾਂ ਮੁਤਾਬਕ, ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਲਈ ਅਮਰੀਕਾ ਵਰਗੀ ਮਹਾਂਸ਼ਕਤੀ ਨਾਲ ਅਜਿਹਾ ਪੰਗਾ ਲੈਣਾ ਆਉਣ ਵਾਲੇ ਦਿਨਾਂ ਵਿੱਚ ਉਸ ਲਈ ਵਿੱਤੀ ਅਤੇ ਰਣਨੀਤਕ ਤੌਰ 'ਤੇ ਭਾਰੀ ਪੈ ਸਕਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com