ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਪ੍ਰਕਿਰਿਆ ਜਾਰੀ, ਹੁਣ ਤੱਕ ਇੰਨੇ ਫ਼ੀਸਦੀ ਹੋਈ ਵੋਟਿੰਗ

ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਪ੍ਰਕਿਰਿਆ ਜਾਰੀ, ਹੁਣ ਤੱਕ ਇੰਨੇ ਫ਼ੀਸਦੀ ਹੋਈ ਵੋਟਿੰਗ

ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ ਵਿਚ 6 ਨਗਰ ਕੌਂਸਲਾਂ ਲਈ ਸਵੇਰ ਤੋਂ ਵੋਟਿੰਗ ਪ੍ਰਕਿਰਿਆ ਜਾਰੀ ਹੈ। 10 ਵਜੇ ਤੱਕ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕੁੱਲ੍ਹ 14.5 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਸਵੇਰ ਤੋਂ ਲੋਕਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।  ਚੋਣਾਂ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ। ਮੁਕੇਰੀਆਂ, ਦਸੂਹਾ, ਗੜ੍ਹਸ਼ੰਕਰ, ਹਰਿਆਣਾ, ਗੜ੍ਹਦੀਵਾਲਾ ਅਤੇ ਉੜਮੁੜ ਟਾਂਡਾ ’ਚ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਪ੍ਰਕਿਰਿਆ ਜਾਰੀ ਰਹੇਗੀ । ਵੋਟਿੰਗ ਨੂੰ ਸੁਚਾਰੂ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਦੱਸਦਿਆਂ ਏ. ਡੀ. ਸੀ-ਕਮ-ਐਡੀਸ਼ਨਲ ਜ਼ਿਲਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਕਿਹਾ ਕਿ 6 ਨਗਰ ਕੌਂਸਲਾਂ ਦੇ 80 ਵਾਰਡਾਂ ਲਈ ਵੋਟਾਂ ਪੈ ਰਹੀਆਂ ਹਨ, ਜਿਸ ’ਚ ਕੁੱਲ੍ਹ 118 ਬੂਥ ਬਣਾਏ ਗਏ ਹਨ ਅਤੇ ਕੁੱਲ੍ਹ 263 ਉਮੀਦਵਾਰ ਇਹ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੋਲਿੰਗ ਕੇਂਦਰਾਂ ਦੇ ਬਾਹਰ ਅਤੇ ਅੰਦਰ ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਹਨ। 

 

ਹੁਸ਼ਿਆਰਪੁਰ ਜ਼ਿਲ੍ਹੇ 'ਚ 10 ਵਜੇ ਤੱਕ ਕੁੱਲ੍ਹ 14.5 ਫ਼ੀਸਦੀ ਹੋਈ ਪੋਲਿੰਗ
ਮੁਕੇਰੀਆਂ- 13.5 ਫ਼ੀਸਦੀ
ਦਸੂਹਾ-13.6 ਫ਼ੀਸਦੀ
ਟਾਂਡਾ ਉੜਮੁੜ- 14.6 ਫ਼ੀਸਦੀ
ਹਰਿਆਣਾ-18.5 ਫ਼ੀਸਦੀ
ਗੜ੍ਹਦੀਵਾਲਾ-18.6 ਫ਼ੀਸਦੀ
ਗੜ੍ਹਸ਼ੰਕਰ-14 ਫ਼ੀਸਦੀ

PunjabKesari

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS