ਫਿਰੋਜ਼ਪੁਰ 'ਚ 5 ਗਲੌਕ ਪਿਸਤੌਲਾਂ ਸਮੇਤ ਹਥਿਆਰ ਸਪਲਾਇਰ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖ਼ੁਲਾਸੇ

ਫਿਰੋਜ਼ਪੁਰ 'ਚ 5 ਗਲੌਕ ਪਿਸਤੌਲਾਂ ਸਮੇਤ ਹਥਿਆਰ ਸਪਲਾਇਰ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖ਼ੁਲਾਸੇ

ਫਿਰੋਜ਼ਪੁਰ- ਕਾਊਂਟਰ ਇੰਟੈਲੀਜੈਂਸ (ਸੀ. ਆਈ) ਫਿਰੋਜ਼ਪੁਰ ਨੇ ਇਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉਤਾੜ ਫਿਰੋਜ਼ਪੁਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਇਕ ਮਹੀਨਾ ਹੀ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਇਆ ਸੀ।

PunjabKesari

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਥਿਤ ਤੌਰ ’ਤੇ ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ 'ਚ ਤਸਕਰੀ ਕੀਤੇ ਗਏ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਨੈੱਟਵਰਕ ਰਾਹੀਂ ਅੱਗੇ ਭੇਜਣ ਦਾ ਇਰਾਦਾ ਸੀ। ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿਚ ਅਗਲੇ-ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮਾਡਿਊਲ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। 

ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਸੀ. ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਕਿਹਾ ਕਿ ਪੁਲਸ ਟੀਮਾਂ ਨੂੰ ਸ਼ੱਕੀ ਲਖਵਿੰਦਰ ਸਿੰਘ ਦੇ ਖੇਤਰ ਵਿਚ ਹਥਿਆਰ ਸਪਲਾਈ ਕਰਨ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਕਾਰਵਾਈ ਕਰਦਿਆਂ ਸੀ. ਆਈ. ਫਿਰੋਜ਼ਪੁਰ ਦੀ ਪੁਲਸ ਟੀਮ ਨੇ ਫਿਰੋਜ਼ਪੁਰ ਦੇ ਕੁੱਲਗੜ੍ਹੀ ਖੇਤਰ ਵਿਚ ਗੁਪਤ ਕਾਰਵਾਈ ਕਰਕੇ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਸ ਦੀ ਤਲਾਸ਼ੀ ਦੌਰਾਨ ਪੁਲਸ ਪਾਰਟੀ ਨੇ ਪੰਜ ਆਧੁਨਿਕ ਹਥਿਆਰਾਂ ਦੀ ਖੇਪ ਬਰਾਮਦ ਕੀਤੀ। 

ਏ. ਆਈ. ਜੀ. ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਇਹ ਹਥਿਆਰ ਆਪਣੇ ਹੈਂਡਲਰ ਦੇ ਨਿਰਦੇਸ਼ਾਂ ’ਤੇ ਅਪਰਾਧਿਕ ਸਮੂਹਾਂ ਦੇ ਕਾਰਕੁੰਨਾਂ ਨੂੰ ਸਪਲਾਈ ਕਰਨੇ ਸਨ। ਉਨ੍ਹਾਂ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਮਾਮਲਾ ਥਾਣਾ ਕੁੱਲਗੜ੍ਹੀ ਫਿਰੋਜ਼ਪੁਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਹੈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS