ਜਲੰਧਰ- ਪੰਜਾਬ ਵਿਚ ਪੈ ਰਹੀ ਲਗਾਤਾਰ ਗਰਮੀ ਤੋਂ ਜਲਦੀ ਹੀ ਪੰਜਾਬ ਵਾਸੀਆਂ ਨੂੰ ਰਾਹਤ ਮਿਲਣ ਵਾਲੀ ਹੈ। ਪੰਜਾਬ ਦੇ ਮੌਸਮ ਵਿਚ 28 ਤਾਰੀਖ਼ ਤੋਂ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 30 ਮਈ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ 28, 29 ਅਤੇ 30 ਤਾਰੀਖ਼ ਲਈ ਪੰਜਾਬ ਵਿਚ ਹਨ੍ਹੇਰੀ-ਤੂਫ਼ਾਨ ਦਾ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦਿਨਾਂ ਦੌਰਾਨ ਪੰਜਾਬ ਵਾਸੀਆਂ ਨੂੰ ਬਾਰਿਸ਼ ਪੈਣ ਹੋਣ ਕਾਰਨ ਪੰਜਾਬ ਵਾਸੀਆਂ ਨੂੰ ਥੋੜ੍ਹੀ ਰਾਹਤ ਮਿਲੇਗੀ। ਅਜੇ 26 ਅਤੇ 27 ਤਾਰੀਖ਼ ਨੂੰ 'ਲੂ' ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਨੇ 26 ਅਤੇ 27 ਮਈ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ 'ਹੀਟਵੇਵ' (ਲੂ) ਤੋਂ ਲੈ ਕੇ 'ਗੰਭੀਰ ਹੀਟ ਵੇਵ' ਚੱਲਣ ਦੀ ਸੰਭਾਵਨਾ ਜਤਾਈ ਹੈ। 27 ਮਈ ਨੂੰ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਲਈ 'ਓਰੇਂਜ ਅਲਰਟ' ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। 28 ਮਈ ਤੋਂ ਸੂਬੇ ਵਿੱਚ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ ਪਰ ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਗਰਜ-ਚਮਕ, ਤੇਜ਼ ਹਵਾਵਾਂ ਅਤੇ ਬਿਜਲੀ ਲਿਸ਼ਕਣ ਦੀ ਚਿਤਾਵਨੀ ਦਿੱਤੀ ਹੈ। ਉੱਤਰੀ ਅਤੇ ਮੱਧ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਇਸ ਦੌਰਾਨ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ।
ਹਫ਼ਤੇ ਦੇ ਅੰਤ ਤੱਕ ਮੌਸਮ ਦੀ ਸਥਿਤੀ
29 ਅਤੇ 30 ਮਈ ਨੂੰ ਵੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ। ਕੁਝ ਇਲਾਕਿਆਂ 'ਚ ਗੜੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਨੇ ਇਨ੍ਹਾਂ ਦਿਨਾਂ ਲਈ 'ਯੈਲੋ ਅਲਰਟ' ਜਾਰੀ ਰੱਖਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗਰਮੀ ਦੇ ਪ੍ਰਕੋਪ ਦੌਰਾਨ ਦੁਪਹਿਰ ਵੇਲੇ ਬਾਹਰ ਜਾਣ ਤੋਂ ਬਚਣ ਅਤੇ ਮੌਸਮ ਦੇ ਬਦਲਦੇ ਹਾਲਾਤਾਂ ਅਨੁਸਾਰ ਆਪਣੀ ਸੁਰੱਖਿਆ ਦਾ ਧਿਆਨ ਰੱਖਣ।
ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ ਅਲਰਟ
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਬਰਨਾਲਾ ਵਿਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਗੜ੍ਹੇਮਾਰੀ ਵੀ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com