ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ (ਵੀਡੀਓ)

ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ (ਵੀਡੀਓ)

ਮਜੀਠਾ- ਪੰਜਾਬ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਮਜੀਠਾ ਹਲਕੇ ਵਿੱਚ ਸਥਿਤੀ ਉਸ ਸਮੇਂ ਕਾਫੀ ਤਣਾਅਪੂਰਨ ਹੋ ਗਈ ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਦੂਜੀ ਧਿਰ ਨਾਲ ਜ਼ਬਰਦਸਤ ਧੱਕਾ-ਮੁੱਕੀ ਹੋਈ। ਜਾਣਕਾਰੀ ਮੁਤਾਬਕ ਚੋਣਾਂ ਦੇ ਮਾਹੌਲ ਵਿੱਚ ਦੋਵਾਂ ਧਿਰਾਂ ਦੇ ਸਮਰਥਕ ਆਹਮੋ-ਸਾਹਮਣੇ ਹੋ ਗਏ, ਜਿਸ ਕਾਰਨ ਹਾਲਾਤ ਕਾਫੀ ਨਾਜ਼ੁਕ ਬਣ ਗਏ। ਇਸ ਟਕਰਾਅ ਦੌਰਾਨ ਤਿੱਖੀ ਬਹਿਸਬਾਜ਼ੀ ਹੋਈ ਅਤੇ ਮਾਹੌਲ ਇੰਨਾ ਗਰਮਾ ਗਿਆ ਕਿ ਇੱਕ-ਦੂਜੇ ਨੂੰ ਸਿੱਧੀਆਂ ਧਮਕੀਆਂ ਦਿੱਤੀਆਂ ਗਈਆਂ।

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਦੋਂ ਉਹ ਸਵੇਰੇ ਵੋਟ ਪਾਉਣ ਗਏ ਤਾਂ ਵਾਰਡ ਨੰਬਰ 5 ਵਿੱਚ ਚੋਣਾਂ ਹੋ ਰਹੀਆਂ ਸਨ, ਇਕ ਵਿਅਕਤੀ ਪਰਮਜੀਤ ਸਿੰਘ ਪੰਪਾ ਜੋ ਕਿ  ਵਾਰਡ ਨੰਬਰ 6 ਦਾ ਰਹਿਣ ਵਾਲਾ ਹੈ ਅਤੇ ਉਸ ਵੱਲੋਂ ਵਾਰਡ ਨੰਬਰ 5 'ਚ ਆ ਕੇ ਪਹਿਲਾਂ ਗੁੰਡਾਗਰਦੀ ਕੀਤੀ ਗਈ। ਜਿਸ ਤੋਂ ਬਾਅਦ ਪਰਮਜੀਤ ਸਿੰਘ ਪੰਪਾ ਅਤੇ ਅਵਤਾਰ ਸਿੰਘ ਲੱਡੂ ਫਿਰ ਵਾਰਡ ਨੂੰ 9 'ਚ ਆ ਕੇ ਝਗੜਾ ਕਰਨ ਲੱਗ ਪਏ। ਇਸ ਦੌਰਾਨ ਮਜੀਠੀਆ ਨੇ ਕਿਹਾ ਮਜੀਠਾ ਵਿੱਚ ਇਸ ਤਰ੍ਹਾਂ ਦੀਆਂ ਚੋਣਾਂ ਪਹਿਲਾਂ ਕਦੇ ਨਹੀਂ ਹੋਈਆਂ, ਜਿਹੜਾ ਮਾਹੌਲ ਅੱਜ ਦੇਖਣ ਨੂੰ ਮਿਲਿਆ ਹੈ। ਬਿਕਰਮ ਮਜੀਠੀਆ ਨੇ ਇਹ ਵੀ ਕਿਹਾ ਕਿ ਜਦੋਂ ਕਿਸੇ ਵਾਰਡ 'ਚ ਚੋਣਾਂ ਹੁੰਦੀਆਂ ਹਨ ਤਾਂ ਕਿਸੇ ਵਿਅਕਤੀ ਦੀ ਦੂਜੇ ਵਾਰਡ  'ਚ ਆਉਣ ਦੀ ਇਜਾਜ਼ਤ ਨਹੀਂ ਹੁੰਦੀ ।

ਦੱਸ ਦੇਈਏ ਹੰਗਾਮੇ ਦੌਰਾਨ ਮੌਕੇ 'ਤੇ ਮੌਜੂਦ ਭੀੜ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਲੋਕਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਧੱਕਾ-ਮੁੱਕੀ ਨੇ ਚੋਣਾਂ ਦੀ ਪ੍ਰਕਿਰਿਆ ਦੌਰਾਨ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ, ਕਿਉਂਕਿ ਦੋਵਾਂ ਧਿਰਾਂ ਵਿਚਾਲੇ ਹੋਏ ਇਸ ਟਕਰਾਅ ਨੇ ਇਲਾਕੇ ਵਿੱਚ ਕਾਫੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ । ਇਸ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਆ ਕੇ ਹਾਲਾਤ ਨੂੰ ਕਾਬੂ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS