ਦਿੱਲੀ ਪੁਲਸ ਦੀ ਗ੍ਰੇਟਾ ਥਨਬਰਗ ''ਤੇ ਕਾਰਵਾਈ, ਦਰਜ ਕੀਤੀ FIR

ਦਿੱਲੀ ਪੁਲਸ ਦੀ ਗ੍ਰੇਟਾ ਥਨਬਰਗ ''ਤੇ ਕਾਰਵਾਈ, ਦਰਜ ਕੀਤੀ FIR

ਨਵੀਂ ਦਿੱਲੀ :- ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕਰੀਬ ਢਾਈ ਮਹੀਨੇ ਤੋਂ ਕਿਸਾਨ ਅੰਦੋਲਨ ਜਾਰੀ ਹੈ।ਇਸ ਅੰਦੋਲਨ 'ਤੇ ਵਿਦੇਸ਼ੀ ਹਸਤੀਆਂ ਨੇ ਵੀ ਟਿੱਪਣੀ ਕੀਤੀ ਹੈ। ਇਸ ਦੌਰਾਨ ਸਵੀਡਨ ਦੀ ਰਹਿਣ ਵਾਲੀ ਵਾਤਾਵਰਨ ਕਾਰਕੁਨ ਗ੍ਰੇਟਾ ਥਨਬਰਗ ਦੇ ਭੜਕਾਊ ਟਵੀਟ ਨੂੰ ਲੈ ਕੇ ਦਿੱਲੀ ਪੁਲਸ ਨੇ ਉਹਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਗ੍ਰੇਟਾ ਥਨਬਰਗ ਦੇ ਖ਼ਿਲਾਫ਼ ਧਾਰਾ-153ਏ, 120ਬੀ ਦੇ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਸੰਬੰਧੀ ਦਿੱਲੀ ਪੁਲਸ ਪ੍ਰੈੱਸ ਕਾਨਫਰੰਸ ਵੀ ਕਰ ਸਕਦੀ ਹੈ।

ਅਸਲ ਵਿਚ ਗ੍ਰੇਟਾ ਥਨਬਰਗ ਨੇ ਕਿਸਾਨਾਂ ਦੇ ਸਮਰਥਨ ਵਿਚ ਕੀਤੇ ਗਏ ਆਪਣੇ ਟਵੀਟ ਵਿਚ ਭਾਰਤ ਦੀ ਸੱਤਾਧਾਰੀ ਪਾਰਟੀ 'ਤੇ ਸਵਾਲ ਖੜ੍ਹੇ ਕੀਤੇ ਸਨ। ਗ੍ਰੇਟਾ ਨੇ ਟਵੀਟ ਕਰ ਕੇ ਕਿਹਾ ਸੀ ਕਿ ਭਾਰਤ ਸਰਕਾਰ 'ਤੇ ਕਿਸ ਤਰ੍ਹਾਂ ਦਬਾਅ ਬਣਾਇਆ ਜਾ ਸਕਦਾ ਹੈ। ਇਸ ਲਈ ਉਹਨਾਂ ਨੇ ਆਪਣੀ ਕਾਰਜ ਯੋਜਨਾ ਨਾਲ ਸਬੰਧਤ ਇਕ ਦਸਤਾਵੇਜ਼ ਵੀ ਸਾਂਝਾ ਕੀਤਾ ਸੀ ਜੋ ਭਾਰਤ ਵਿਰੋਧੀ ਪ੍ਰਚਾਰ ਮੁਹਿੰਮ ਦਾ ਹਿੱਸਾ ਹੈ। ਇਸ ਦੀ ਕਾਫੀ ਨਿੰਦਾ ਹੋਈ ਸੀ।

  • TODAY TOP NEWS