ਬਠਿੰਡਾ: ਪਤੀ ਦੇ ਪ੍ਰੇਮ ਸਬੰਧਾਂ ਨੇ ਉਜਾੜਿਆ ਹੱਸਦਾ ਵੱਸਦਾ ਘਰ, ਪੱਖੇ ਨਾਲ ਲਟਕਦੀ ਮਿਲੀ ਪਤਨੀ ਦੀ ਲਾਸ਼

ਬਠਿੰਡਾ: ਪਤੀ ਦੇ ਪ੍ਰੇਮ ਸਬੰਧਾਂ ਨੇ ਉਜਾੜਿਆ ਹੱਸਦਾ ਵੱਸਦਾ ਘਰ, ਪੱਖੇ ਨਾਲ ਲਟਕਦੀ ਮਿਲੀ ਪਤਨੀ ਦੀ ਲਾਸ਼

ਬਠਿੰਡਾ : ਬਠਿੰਡਾ ਦੇ ਪਿੰਡ ਗੌਰੀ ਬੂਟਰ ’ਚ ਇਕ ਪਤੀ ਵਲੋਂ ਆਪਣੀ ਪਤਨੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਜਨਾਨੀ ਦੀ ਉਮਰ 30 ਸਾਲ ਦੀ ਦੱਸੀ ਜਾ ਰਹੀ ਹੈ। ਜਿਸ ਦਾ 15 ਸਾਲ ਪਹਿਲਾਂ ਵਿਆਹ ਹੋਇਆ ਸੀ। ਆਪਣੇ ਪਿੱਛੇ 12 ਸਾਲ ਅਤੇ 4 ਸਾਲ ਦੀਆਂ ਦੋ ਧੀਆਂ ਨੂੰ ਛੱਡ ਗਈ ਹੈ। ਮ੍ਰਿਤਕ ਜਨਾਨੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਜੁਆਈ ਦੇ ਕਿਸੇ ਜਨਾਨੀ ਨਾਲ ਸਬੰਧ ਸਨ, ਜਿਸ ਦੇ ਚੱਲਦੇ ਉਸ ਦੀ ਪਤਨੀ ਸਰਬਪ੍ਰੀਤ ਕੌਰ ਉਸ ਨੂੰ ਰੋਕਦੀ ਸੀ ਪਰ ਉਹ ਗੁੱਸੇ ’ਚ ਆਪਣੀ ਪਤਨੀ ਨਾਲ ਮਾਰਕੁੱਟ ਕਰਦਾ ਸੀ ਅਤੇ ਬੀਤੀ ਰਾਤ ਉਸ ਦੀ ਹੱਤਿਆ ਕਰਕੇ ਪੱਖੇ ਨਾਲ ਲਟਕਾ ਦਿੱਤਾ।

ਪੀੜਤ ਪਿਤਾ ਨੇ ਆਪਣੀ ਧੀ ਦੇ ਹਥਿਆਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਸਲਾਖ਼ਾਂ ਪਿੱਛੇ ਪਹੁੰਚਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ’ਚ ਪੁਲਸ ਨੇ ਦੱਸਿਆ ਕਿ ਪੀੜਤ ਮਹਿਲਾ ਦੇ ਪਿਤਾ ਪ੍ਰਕਾਸ਼ ਸਿੰਘ ਨੇ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਧੀ ਸੁਖਪ੍ਰੀਤ ਕੌਰ ਦੀ ਹੱਤਿਆ ਕਰਕੇ ਉਸ ਨੂੰ ਪੱਖੇ ਨਾਲ ਲਟਕਾ ਕੇ ਆਤਮਹੱਤਿਆ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਮ੍ਰਿਤਕ ਦੇ ਪਤੀ ਹਰਦਿਆਲ ਸਿੰਘ ਅਤੇ ਉਸ ਦੀ ਸੱਸ ਦੇ ਖ਼ਿਲਾਫ਼ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

credit : www.jagbani.com

  • TODAY TOP NEWS