ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ

ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ

ਮੋਗਾ : ਮੋਗਾ ਪੁਲਸ ’ਚ ਤਾਇਨਾਤ ਏ.ਐੱਸ.ਆਈ ਸਤਨਾਮ ਸਿੰਘ ਵਲੋਂ ਸਰਕਾਰ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਕੋਲੋ ਪੁਲਸ ਨੂੰ ਇਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ।  

ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਦੇ ਪਰਿਵਾਰ ਨੇ ਦੱਸਿਆ ਕਿ ਉਸ ਨੇ ਪੁਲਸ ਥਾਣਾ ਬੱਧਨੀ ਕਲਾ ਦੇ ਇਕ ਪੁਲਸ ਅਧਿਕਾਰੀ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੀ ਹੈ। ਪੀੜਤ ਪਰਿਵਾਰ ਉਕਤ ਪੁਲਸ ਵਾਲੇ ’ਤੇ ਬਹੁਤ ਸਾਰੇ ਦੋਸ਼ ਲਗਾ ਰਹੀ ਹੈ। ਦੂਜੇ ਪਾਸੇ ਪੀੜਤ ਪਰਿਵਾਰ ਨੇ ਸੁਸਾਇਟ ਨੋਟ ਦੇ ਆਧਾਰ ’ਤੇ ਇਸ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਪੁਲਸ ਅਧਿਕਾਰੀ ’ਤੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਉਸ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। 

ASI ਸਤਨਾਮ ਸਿੰਘ ਵਲੋਂ ਗੋਲੀ ਮਾਰ ਲੈਣ ਦੇ ਮਾਮਲੇ ਦੀ ਪੁਲਸ ਅਧਿਕਾਰੀਆਂ ਵਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ, ਜਿਸ ਦੇ ਬਾਰੇ ਪੱਤਾ ਲੱਗਣ ’ਤੇ ਪੁਲਸ ਅਗਲੇਰੀ ਕਾਰਵਾਈ ਕਰੇਗੀ।

 

Credit : www.jagbani.com

  • TODAY TOP NEWS