IND vs SA 1st T20I : ਭਾਰਤ ਨੇ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

IND vs SA 1st T20I : ਭਾਰਤ ਨੇ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

ਸਪੋਰਟਸ ਡੈਸਕ— ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਤਿਰੂਅਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 106 ਦੌੜਾਂ ਬਣਾਈਆਂ। ਇਸ ਤਰ੍ਹਾਂ ਦੱਖਣੀ ਅਫਰੀਕਾ ਨੇ ਭਾਰਤ ਨੂੰ ਜਿੱਤ ਲਈ 107 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 16.4 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ ਸੂਰਯਕੁਮਾਰ ਯਾਦਵ ਦੀਆਂ 50 ਦੌੜਾਂ ਤੇ ਕੇ. ਐੱਲ. ਰਾਹੁਲ ਦੀਆਂ 51 ਦੌੜਾਂ ਦੀ ਬਦੌਲਤ ਕੁਲ 110 ਦੌੜਾਂ ਬਣਾਈਆਂ ਤੇ 8 ਵਿਕਟਾਂ ਨਾਲ ਇਹ ਮੈਚ ਜਿੱਤ ਲਿਆ। ਇਸ ਕ੍ਰਿਕਟ ਮੁਕਾਬਲੇ 'ਚ ਅਰਸ਼ਦੀਪ ਸਿੰਘ ਮੈਨ ਆਫ਼ ਦਿ ਮੈਚ ਬਣੇ ਹਨ। ਟੀਚੇ ਦਾ ਪਿੱਛਾ ਕਰਨ ਆਈ ਭਾਰਤੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਕਪਤਾਨ ਰੋਹਿਤ ਸ਼ਰਮਾ ਬਿਨਾ ਖਾਤਾ ਖੋਲੇ ਸਿਫਰ ਦੇ ਸਕੋਰ 'ਤੇ ਰਬਾਡਾ ਵਲੋਂ ਆਊਟ ਹੋ ਗਏ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਵਿਰਾਟ ਕੋਹਲੀ 3 ਦੌੜਾਂ ਦੇ ਨਿੱਜੀ ਸਕੋਰ 'ਤੇ ਨਾਰਟਜੇ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਏ।

ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਕਪਤਾਨ ਟੇਂਬਾ ਬਾਵੁਮਾ ਬਿਨਾ ਖਾਤਾ ਖੋਲੇ ਸਿਫਰ ਦੇ ਸਕੋਰ 'ਤੇ ਚਾਹਰ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਿਆ।ਦੱਖਣੀ ਅਫਰੀਕਾ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਕੁਇੰਟਨ ਡਿ ਕਾਕ 1 ਦੌੜ ਦੇ ਨਿੱਜੀ ਸਕੋਰ 'ਤੇ ਅਰਸ਼ਦੀਪ ਸਿੰਘ ਵਲੋਂ ਬੋਲਡ ਹੋ ਕੇ ਕੇ ਪਵੇਲੀਅਨ ਪਰਤ ਗਿਆ। ਦੱ. ਅਫਰੀਕਾ ਦੀ ਤੀਜੀ ਵਿਕਟ ਰਿਲੀ ਦੇ ਤੌਰ 'ਤੇ ਡਿੱਗੀ। ਰਿਲੀ ਸਿਫਰ ਦੇ ਨਿੱਜੀ ਸਕੋਰ 'ਤੇ ਅਰਸ਼ਦੀਪ ਵਲੋਂ ਆਊਟ ਹੋਏ। ਇਸ ਤੋਂ ਬਾਅਦ ਦੱ. ਅਫਰੀਕਾ ਦੀ ਚੌਥੀ ਵਿਕਟ ਡੇਵਿਡ ਮਿਲਰ ਦੇ ਤੌਰ 'ਤੇ ਡਿੱਗੀ। ਡੇਵਿਡ ਮਿਲਰ ਵੀ ਬਿਨਾ ਸਕੋਰ ਬਣਾਏ ਅਰਸ਼ਦੀਪ ਸਿੰਘ ਵਲੋਂ ਬੋਲਡ ਕੇ ਪਵੇਲੀਅਨ ਪਰਤ ਗਿਆ।

ਇਸ ਤੋਂ ਬਾਅਦ ਦੱਖਣੀ ਅਫਰੀਕਾ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਟ੍ਰਿਸਟਨ ਸਟੱਬ ਵੀ ਸਿਫਰ ਦੇ ਸਕੋਰ 'ਤੇ ਚਾਹਰ ਵਲੋਂ ਆਊਟ ਹੋ ਗਿਆ। ਏਡਨ ਮਾਰਕਰਮ ਨੇ ਸ਼ੁਰੂਆਤੀ ਝਟਕਿਆਂ ਦਾ ਬਾਅਦ ਦੱ. ਅਫਰੀਕਾ ਦੀ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਤੇ 3 ਚੌਕੇ ਤੇ ਇਕ ਛੱਕੇ ਦੀ ਮਦਦ ਨਾਲ ਨਿੱਜੀ ਤੌਰ 'ਤੇ 25 ਦੌੜਾਂ ਬਣਾਈਆਂ ਪਰ ਉਹ ਆਪਣੀ ਪਾਰੀ ਨੂੰ ਲੰਮੀਂ ਨਾ ਖਿੱਚ ਸਕੇ ਤੇ ਹਰਸ਼ਲ ਪਟੇਲ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ। ਵੇਨ ਪਾਰਨੇਲ ਨੇ 24 ਦੌੜਾਂ ਬਣਾ ਅਕਸ਼ਰ ਪਟੇਲ ਵਲੋਂ ਆਊਟ ਹੋਇਆ। ਕੇਸ਼ਵ ਮਹਾਰਾਜ ਨੇ ਕੁਝ ਚੰਗੇ ਸ਼ਾਰਟਸ ਖੇਡੇ। ਉਨ੍ਹਾਂ 5 ਚੌਕੇ ਤੇ 2 ਛੱਕਿਆਂ ਦੀ ਮਦਦਨਾਲ 41 ਦੌੜਾਂ ਬਣਾਈਆਂ। ਪਰ ਇਸ ਤੋਂ ਬਾਅਦ ਉਨ੍ਹਾਂ ਨੂੰ ਹਰਸ਼ਲ ਪਟੇਲ ਨੇ ਆਊਟ ਕਰਕੇ ਪਵੇਲੀਅਨ ਭੇਜ ਦਿੱਤਾ। ਭਾਰਤ ਵਲੋਂ ਦੀਪਕ ਚਾਹਰ ਨੇ 2, ਅਰਸ਼ਦੀਪ ਸਿੰਘ ਨੇ 3, ਹਰਸ਼ਲ ਪਟੇਲ ਨੇ 2 ਤੇ ਅਕਸ਼ਰ ਪਟੇਲ ਨੇ 1 ਵਿਕਟ ਲਏ। 

ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ

ਦੱਖਣੀ ਅਫਰੀਕਾ : ਕਵਿੰਟਨ ਡੀ ਕਾਕ (ਵਿਕਟਕੀਪਰ), ਟੇਂਬਾ ਬਾਵੁਮਾ (ਕਪਤਾਨ), ਰਿਲੀ ਰੋਸੋਵ, ਏਡਨ ਮਾਰਕਰਮ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਵੇਨ ਪਾਰਨੇਲ, ਕੈਗਿਸੋ ਰਬਾਡਾ, ਕੇਸ਼ਵ ਮਹਾਰਾਜ, ਐਨਰਿਕ ਨਾਰਟਜੇ, ਤਬਰੇਜ਼ ਸ਼ਮਸੀ

ਭਾਰਤ : ਰੋਹਿਤ ਸ਼ਰਮਾ (ਕਪਤਾਨ), ਕੇ. ਐਲ. ਰਾਹੁਲ, ਵਿਰਾਟ ਕੋਹਲੀ, ਸੂਰਯਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਦਿਨੇਸ਼ ਕਾਰਤਿਕ, ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਹਰਸ਼ਲ ਪਟੇਲ, ਦੀਪਕ ਚਾਹਰ, ਅਰਸ਼ਦੀਪ ਸਿੰਘ

Credit : www.jagbani.com

  • TODAY TOP NEWS