ਰਿਸ਼ਵਤ ਮੰਗਣ ਦੇ ਦੋਸ਼ ’ਚ ਵਿਜੀਲੈਂਸ ਨੇ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

ਰਿਸ਼ਵਤ ਮੰਗਣ ਦੇ ਦੋਸ਼ ’ਚ ਵਿਜੀਲੈਂਸ ਨੇ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬੰਗਾ, ਐੱਸ. ਬੀ. ਐੱਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 35,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕੀਤੀ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਖ਼ਾਕੀ ਹੋਈ ਦਾਗ਼ਦਾਰ, ਸਵੇਰੇ ਪੁਲਸ ਦੀ ਡਿਊਟੀ, ਸੂਰਜ ਢਲਦੇ ਹੀ ਬਣ ਜਾਂਦਾ ਸੀ ਲੁਟੇਰਾ

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਜੀਵ ਕੁਮਾਰ ਵਾਸੀ ਪਿੰਡ ਹਕੀਮਪੁਰ, ਤਹਿਸੀਲ ਬੰਗਾ ਨੇ ਜਾਣਕਾਰੀ ਦਿੱਤੀ ਕਿ ਉਹ ਦਾਣਾ ਮੰਡੀ ਬੰਗਾ ’ਚ ਆੜ੍ਹਤੀਆ ਹੈ ਅਤੇ ਉਕਤ ਮਾਰਕਫੈੱਡ ਅਧਿਕਾਰੀ ਪਿਛਲੇ ਸੀਜ਼ਨ ਦੌਰਾਨ ਉਸ ਦੀ ਦੁਕਾਨ ਤੋਂ ਝੋਨੇ ਦੀਆਂ 52,000 ਬੋਰੀਆਂ ਦੀ ਸਰਕਾਰੀ ਖਰੀਦ ਬਦਲੇ ਉਸ ਕੋਲੋਂ ਇਕ ਰੁਪਏ ਪ੍ਰਤੀ ਬੋਰੀ ਦੇ ਹਿਸਾਬ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅੱਗੇ ਦੱਸਿਆ ਕਿ ਇਸ ਮਾਮਲੇ ’ਚ ਸੌਦਾ 35,000 ਰੁਪਏ ’ਚ ਤੈਅ ਹੋਇਆ ਹੈ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ।

ਇਹ ਖ਼ਬਰ ਵੀ ਪੜ੍ਹੋ : ਕੁੱਲ੍ਹੜ ਪਿੱਜ਼ਾ ਵਾਲਿਆਂ ’ਤੇ ਦਰਜ ਕੇਸ ਨੂੰ ਲੈ ਕੇ ਮਜੀਠੀਆ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ’ਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਰਿਸ਼ਵਤ ਮੰਗਣ ਦੇ ਦੋਸ਼ ਸਿੱਧ ਹੋਣ ਉਪਰੰਤ ਉਕਤ ਮਾਰਕਫੈੱਡ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਵਿਖੇ ਪਹਿਲੀ ਪਾਤਸ਼ਾਹੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਰੋੜੀ ਸਾਹਿਬ ਬਣ ਚੁੱਕੈ ਖੰਡਰ

Credit : www.jagbani.com

  • TODAY TOP NEWS