ਬੇਸਹਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ SDM ਦਫ਼ਤਰ ਪੁੱਜੇ ਕਿਸਾਨ, ਅਧਿਕਾਰੀਆਂ ਨੇ ਬੰਦ ਕੀਤਾ ਮੁੱਖ ਗੇਟ

ਬੇਸਹਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ SDM ਦਫ਼ਤਰ ਪੁੱਜੇ ਕਿਸਾਨ, ਅਧਿਕਾਰੀਆਂ ਨੇ ਬੰਦ ਕੀਤਾ ਮੁੱਖ ਗੇਟ

ਸਮਰਾਲਾ : ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ ਸੂਬੇ ’ਚ ਲੱਖਾਂ ਦੀ ਗਿਣਤੀ ’ਚ ਘੁੰਮਦੇ ਬੇਸਹਾਰਾ ਪਸ਼ੂਆਂ ਦੀ ਸਮੱਸਿਆਂ ਨੂੰ ਲੈ ਕੇ ਅੱਜ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਯੂਨੀਅਨ ਵੱਲੋਂ ਪਹਿਲਾਂ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਪੰਜਾਬ ਸਰਕਾਰ ਨੂੰ ਚਿਤਾਵਨੀ ਦੇ ਦਿੱਤੀ ਗਈ ਸੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਪਸ਼ੂਆਂ ਦਾ ਕੋਈ ਹੱਲ ਨਾ ਕੀਤਾ ਤਾਂ 27 ਜਨਵਰੀ ਨੂੰ ਕਿਸਾਨ ਇਨ੍ਹਾਂ ਅਵਾਰਾ ਪਸ਼ੂਆਂ ਨੂੰ ਫੜ੍ਹ ਕੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਡੀ. ਐੱਮ. ਦਫ਼ਤਰਾਂ 'ਚ ਛੱਡਣਗੇ। ਇਸ ਦੇ ਮੱਦੇਨਜ਼ਰ ਅੱਜ ਸਵੇਰ ਤੋਂ ਹੀ ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਕਿਸਾਨਾਂ ਵੱਲੋਂ ਟਰਾਲੀਆਂ 'ਚ ਬੇਸਹਾਰਾ ਪਸ਼ੂਆਂ ਨੂੰ ਭਰ ਕੇ ਲਿਆਂਦਾ ਗਿਆ ਅਤੇ ਕਿਸਾਨਾਂ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ ਜਾਰੀ ਰਿਹਾ। ਓਧਰ ਹਾਲਾਤ ਨੂੰ ਵੇਖਦੇ ਹੋਏ ਪ੍ਰਸਾਸ਼ਨ ਵੀ ਚੌਕਸ ਹੋ ਗਿਆ ਅਤੇ ਕਿਸਾਨਾਂ ਵੱਲੋਂ ਟਰਾਲੀਆਂ 'ਚ ਲਿਆਂਦੇ ਇਨ੍ਹਾਂ ਪਸ਼ੂਆਂ ਨੂੰ ਐੱਸ. ਡੀ. ਐੱਮ. ਦੇ ਦਫ਼ਤਰ ਅਤੇ ਰਿਹਾਇਸ਼ ਵਿਖੇ ਵਾੜਨ ਦੀਆਂ ਕੋਸ਼ਿਸ਼ਾਂ ਨੂੰ ਅਸਫ਼ਲ ਕਰਨ ਲਈ ਦਫ਼ਤਰ ਦੇ ਮੁੱਖ ਗੇਟ ਨੂੰ ਅੰਦਰੋਂ ਬੰਦ ਕਰ ਲਿਆ ਗਿਆ।

PunjabKesari

ਬਾਹਰ ਕਿਸਾਨਾਂ ਦਾ ਭਾਰੀ ਇੱਕਠ ਸੀ ਅਤੇ ਕਿਸਾਨ ਇਨ੍ਹਾਂ ਪਸ਼ੂਆਂ ਨੂੰ ਅੰਦਰ ਛੱਡਣ ਲਈ ਬਜਿੱਦ ਵਿਖਾਈ ਦੇ ਰਹੇ ਸਨ। ਇਸ ਮੌਕੇ ਗੱਲਬਾਤ ਕਰਦਿਆ ਬੀ. ਕੇ. ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਕਿਹਾ ਕਿ ਜੱਥੇਬੰਦੀ ਦੀ 8 ਜਨਵਰੀ ਨੂੰ ਹੋਈ ਸੂਬਾ ਪੱਧਰੀ ਮੀਟਿੰਗ 'ਚ ਕਿਸਾਨਾਂ ਵੱਲੋਂ ਲੋਕਾਂ ਲਈ ਵੱਡੀ ਮੁਸ਼ਕਲ ਬਣੇ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਪ੍ਰਸਾਸ਼ਨਿਕ ਅਧਿਕਾਰੀਆਂ ਦੇ ਦਫ਼ਤਰਾਂ 'ਚ ਛੱਡੇ ਜਾਣ ਦੀ ਚਿਤਵਾਨੀ ਦਿੱਤੀ ਗਈ ਸੀ। ਇਸ ਦੇ ਬਾਵਜੂਦ ਵੀ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਸਮੱਸਿਆ ਦੇ ਹੱਲ ਲਈ ਕੋਈ ਕਦਮ ਨਹੀਂ ਚੁੱਕੇ ਗਏ। ਇਸ ਲਈ ਅੱਜ ਸੈਂਕੜਿਆਂ ਦੀ ਗਿਣਤੀ 'ਚ ਇਲਾਕੇ ਦੇ ਕਿਸਾਨ ਇੱਥੇ ਇੱਕਠੇ ਹੋਏ ਹਨ।

Credit : www.jagbani.com

  • TODAY TOP NEWS