ਸਿਹਤ ਵਿਭਾਗ ਵੱਲੋਂ ਸਿਵਲ ਸਰਜਨਾਂ ਤੇ ਮੈਡੀਕਲ ਸੁਪਰਡੈਂਟਾਂ ਨੂੰ ਨਵੇਂ ਹੁਕਮ ਜਾਰੀ

ਸਿਹਤ ਵਿਭਾਗ ਵੱਲੋਂ ਸਿਵਲ ਸਰਜਨਾਂ ਤੇ ਮੈਡੀਕਲ ਸੁਪਰਡੈਂਟਾਂ ਨੂੰ ਨਵੇਂ ਹੁਕਮ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ ਤਹਿਤ ਵੱਖ-ਵੱਖ ਸਿਵਲ ਸਰਜਨ ਦਫ਼ਤਰਾਂ, ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਹੁਣ ਦਫ਼ਤਰੀ ਸਮੇਂ ਦੌਰਾਨ ਮੁਲਾਜ਼ਮ ਅਤੇ ਅਧਿਕਾਰੀ ਪਾਰਟੀਆਂ ਨਹੀਂ ਕਰ ਸਕਣਗੇ।

ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਦੇ ਨਿਰਦੇਸ਼ਕ ਵਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਉੱਚ ਅਧਿਕਾਰੀਆਂ ਦੇ ਿਸ ਵਿਚ ਆਇਆ ਹੈ ਕਿ ਮੁਲਾਜ਼ਮ ਉਕਤ ਦਫ਼ਤਰਾਂ ਵਿਚ ਦਫ਼ਤਰ ਸਮੇਂ ਦੌਰਾਨ ਰਿਟਾਇਰਮੈਂਟ ਪਾਰਟੀਆਂ ਜਾਂ ਹੋਰ ਗ਼ੈਰ-ਦਫ਼ਤਰੀ ਗਤੀਵਿਧੀਆਂ ਵਿਚ ਸ਼ਾਮਲ ਹੁੰਦੇ ਹਨ, ਜਿਸ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਹਨ। ਸਾਰੇ ਸਿਵਲ ਸਰਜਨਾਂ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਦਫ਼ਤਰੀ ਸਮੇਂ ਵਿਚ ਪਾਰਟੀਆਂ ਜਾਂ ਗ਼ੈਰ-ਦਫ਼ਤਰੀ ਗਤੀਵਿਧੀਆਂ ’ਤੇ ਰੋਕ ਲਗਾਈ ਜਾਵੇ ਤਾਂ ਕਿ ਸਿਹਤ ਸੇਵਾਵਾਂ ਪ੍ਰਭਾਵਿਤ ਨਾ ਹੋਣ।

Credit : www.jagbani.com

  • TODAY TOP NEWS