ਸ਼ਰਾਬ ਫੈਕਟਰੀ ਮਾਮਲਾ: ਸਾਂਝੇ ਮੋਰਚੇ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਸੰਗਤਾਂ ’ਚ ਵਧਣ ਲੱਗਾ ਰੋਸ

ਸ਼ਰਾਬ ਫੈਕਟਰੀ ਮਾਮਲਾ: ਸਾਂਝੇ ਮੋਰਚੇ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਸੰਗਤਾਂ ’ਚ ਵਧਣ ਲੱਗਾ ਰੋਸ

ਜ਼ੀਰਾ : ਪਿੰਡ ਮਨਸੂਰਵਾਲ ਕਲਾਂ ਨੇੜੇ ਸਥਿਤ ਮਾਲਬਰੋਸ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਸਾਂਝੇ ਮੋਰਚੇ ਦੀ ਅਗਵਾਈ ਹੇਠ ਧਰਨਾ ਜਾਰੀ ਹੈ। ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫੈਕਟਰੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਪਰ ਅਜੇ ਤੱਕ ਸਰਕਾਰ ਵੱਲੋਂ ਇਸ ਸਬੰਧੀ ਕੋਈ ੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਇਸ ਮੋਰਚੇ ’ਚ ਹਰ ਰੋਜ਼ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਲੋਕ ਪਹੁੰਚ ਰਹੇ ਹਨ ਤੇ ਧਰਨਾਕਾਰੀਆਂ ਵੱਲੋਂ ਸਰਕਾਰ ਨੂੰ ਇਹ ਫੈਕਟਰੀ ਬੰਦ ਕਰਨ ਲਈ ੀਫਿਕੇਸ਼ਨ ਜਾਰੀ ਕਰਨ ਅਤੇ ਮੋਰਚੇ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਨੇ ਅਜੇ ਤੱਕ ਮੋਰਚੇ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ, ਜਿਸ ਕਾਰਨ ਸੰਗਤਾਂ ’ਚ ਸਰਕਾਰ ਪ੍ਰਤੀ ਰੋਸ ਵਧਣ ਲੱਗਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਆਗੂ ਗੁਰਮੇਲ ਸਿੰਘ ਸਰਪੰਚ ਮਨਸੂਰਵਾਲ ਕਲਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਮੋਰਚੇ ਦੀਆਂ ਮੰਗਾਂ ਮੰਨਣ ’ਚ ਕੀਤੀ ਜਾ ਰਹੀ ਦੇਰੀ ਕਾਰਨ ਸਾਂਝਾ ਮੋਰਚਾ ਵੱਲੋਂ ਮੀਟਿੰਗ ਕੀਤੀ ਗਈ ਹੈ, ਜਿਸ ਵਿੱਚ ਮਤਾ ਪਾਸ ਕਰਕੇ ਅਗਲੀ ਰਣਨੀਤੀ ਤਿਆਰ ਕਰਨ ਲਈ 10 ਫਰਵਰੀ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਸੂਬਾ ਆਗੂਆਂ ਨਾਲ ਸਾਂਝਾ ਮੋਰਚਾ ਜ਼ੀਰਾ ਦੀ ਮੀਟਿੰਗ ਸੱਦੀ ਗਈ ਹੈ ਅਤੇ 10 ਫਰਵਰੀ ਦੀ ਮੀਟਿੰਗ ’ਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਸਖਤ ਫ਼ੈਸਲਾ ਲਿਆ ਜਾਵੇਗਾ।

Credit : www.jagbani.com

  • TODAY TOP NEWS