ਚੇਨਈ ਪਹੁੰਚੇ ਕੇਜਰੀਵਾਲ ਤੇ ਭਗਵੰਤ ਮਾਨ, ਮੁੱਖ ਮੰਤਰੀ MK ਸਟਾਲਿਨ ਨਾਲ ਇਨ੍ਹਾਂ ਮੁੱਦਿਆਂ 'ਤੇ ਕਰਨਗੇ ਮੁਲਾਕਾਤ

ਚੇਨਈ ਪਹੁੰਚੇ ਕੇਜਰੀਵਾਲ ਤੇ ਭਗਵੰਤ ਮਾਨ, ਮੁੱਖ ਮੰਤਰੀ MK ਸਟਾਲਿਨ ਨਾਲ ਇਨ੍ਹਾਂ ਮੁੱਦਿਆਂ 'ਤੇ ਕਰਨਗੇ ਮੁਲਾਕਾਤ

ਨੈਸ਼ਨਲ ਡੈਸਕ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਚੇਨਈ ਪਹੁੰਚੇ। ਇਸ ਦੌਰਾਨ ਏਅਰਪੋਰਟ 'ਤੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਤਾਮਿਲਨਾਡੂ ਦੇ ਮੰਤਰੀਆਂ ਵੀ ਉਨ੍ਹਾਂ ਦੇ ਸਵਾਗਤ ਲਈ ਮੌਕੇ 'ਤੇ ਮੌਜੂਦ ਸਨ।

PunjabKesari

ਜ਼ਿਕਰਯੋਗ ਹੈ ਕਿ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਵਿਰੁੱਧ ਲੋਕਾਂ ਦਾ ਸਮਰਥਨ ਹਾਸਲ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਚੇਨਈ ਦੌਰੇ 'ਤੇ ਗਏ ਹਨ, ਜਿੱਥੇ ਉਹ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨਾਲ ਮੁਲਾਕਾਤ ਕਰਨਗੇ। ਹੁਣ ਤੱਕ ਦੋਵੇਂ ਨੇਤਾ ਮਮਤਾ ਬੈਨਰਜੀ ਸਮੇਤ ਕਈ ਗੈਰ-ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਮਿਲ ਚੁੱਕੇ ਹਨ। ਸਟਾਲਿਨ ਵੱਲੋਂ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਸਮਰਥਨ ਮਿਲਣ ਦੀ ਸੰਭਾਵਨਾ ਹੈ।

PunjabKesari

Credit : www.jagbani.com

  • TODAY TOP NEWS