ਕਿਸਾਨ ਅੰਦੋਲਨ ਵਿਚਾਲੇ ਵੱਡੀ ਖ਼ਬਰ, ਹਰਿਆਣਾ 'ਚ ਮੁੜ ਬਹਾਲ ਹੋਈ ਇੰਟਰਨੈੱਟ ਸੇਵਾ

ਕਿਸਾਨ ਅੰਦੋਲਨ ਵਿਚਾਲੇ ਵੱਡੀ ਖ਼ਬਰ, ਹਰਿਆਣਾ 'ਚ ਮੁੜ ਬਹਾਲ ਹੋਈ ਇੰਟਰਨੈੱਟ ਸੇਵਾ

ਅੰਬਾਲਾ - ਹਰਿਆਣਾ 'ਚ ਪਿਛਲੇ 14 ਦਿਨਾਂ ਤੋਂ ਬੰਦ ਇੰਟਰਨੈੱਟ ਸੇਵਾ ਨੂੰ ਬਹਾਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਹਰਿਆਣਾ ਵਿਚ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ ਹਰਿਆਣਾ ਦੇ 8 ਜ਼ਿਲ੍ਹਿਆਂ ਵਿਚ ਇੰਟਰਨੈੱਟ ਅਤੇ ਐਸਐਮਐਸ ਸੇਵਾ ਬੰਦ ਸੀ। ਕਿਸਾਨ ਅੰਦੋਲਨ ਦੇ ਚੱਲਦਿਆਂ ਇਸ ਪਾਬੰਦੀ ਵਿਚ 11 ਫਰਵਰੀ ਤੋਂ ਲਗਾਤਾਰ ਵਾਧਾ ਕੀਤਾ ਜਾ ਰਿਹਾ ਸੀ। ਜਿਨ੍ਹਾਂ 8 ਜ਼ਿਲ੍ਹਿਆਂ ਵਿਚ ਇਹ ਸੇਵਾ ਬੰਦ ਸੀ ਉਨ੍ਹਾਂ ਵਿਚ ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ, ਡੱਬਵਾਲੀ ਅਤੇ ਸਿਰਸਾ ਸ਼ਾਮਿਲ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

Credit : www.jagbani.com

  • TODAY TOP NEWS