ਕਿਸਾਨ ਅੰਦੋਲਨ ਵਿਚਾਲੇ ਸਰਕਾਰ ਦੀ ਇਕ ਹੋਰ ਕਾਰਵਾਈ, ਕਿਸਾਨ ਮਜ਼ਦੂਰ ਮੋਰਚਾ ਦਾ ਫੇਸਬੁੱਕ ਪੇਜ ਬੰਦ

ਕਿਸਾਨ ਅੰਦੋਲਨ ਵਿਚਾਲੇ ਸਰਕਾਰ ਦੀ ਇਕ ਹੋਰ ਕਾਰਵਾਈ, ਕਿਸਾਨ ਮਜ਼ਦੂਰ ਮੋਰਚਾ ਦਾ ਫੇਸਬੁੱਕ ਪੇਜ ਬੰਦ

ਨੈਸ਼ਨਲ ਡੈਸਕ: ਕਿਸਾਨ ਅੰਦੋਲਨ ਵਿਚਾਲੇ ਸਰਕਾਰ ਵੱਲੋਂ ਇਕ ਹੋਰ ਕਾਰਵਾਈ ਕੀਤੀ ਗਈ ਹੈ। ਮੋਰਚਾ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚੇ ਦਾ ਫੇਸਬੁੱਕ ਪੇਜ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੋਰਚੇ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ 7 ਪੋਸਟਾਂ 'ਤੇ Restriction ਲਗਾ ਦਿੱਤੀ ਗਈ ਹੈ। 

PunjabKesari

ਕਿਸਾਨਾਂ ਵੱਲੋਂ ਫ਼ਸਲਾਂ ਦੀ MSP 'ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਕਿਸਾਨ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ, ਲਖਿਮਪੁਰ ਖਿਰੀ ਦਾ ਇਨਸਾਫ਼ ਤੇ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਇਸ ਮੋਰਚੇ ਦੀ ਅਗਵਾਈ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਵੱਲੋਂ ਕੀਤੀ ਜਾ ਰਹੀ ਹੈ। ਇਸ ਵੇਲੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ। 

ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਵਿਚਾਲੇ ਖੁੱਲ੍ਹਣ ਲੱਗੇ ਦਿੱਲੀ ਦੇ ਬਾਰਡਰ, JCB ਨਾਲ ਤੋੜੀਆਂ ਜਾ ਰਹੀਆਂ 'ਕੰਧਾਂ' (ਵੀਡੀਓ)

ਇਸ ਮਸਲੇ ਨੂੰ ਹੱਲ ਕਰਨ ਲਈ ਕੇਂਦਰੀ ਮੰਤਰੀਆਂ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਸਨ। ਇਨ੍ਹਾਂ ਮੀਟਿੰਗਾਂ ਵਿਚ ਵੀ ਕਿਸਾਨ ਆਗੂਆਂ ਨੇ ਬਾਕੀ ਮੁੱਦਿਆਂ ਦੇ ਨਾਲ ਸੋਸ਼ਲ ਮੀਡੀਆ ਪੇਜ ਬੰਦ ਕਰਨ ਦਾ ਵੀ ਵਿਰੋਧ ਕੀਤਾ ਸੀ, ਜਿਸ ਮਗਰੋਂ ਉਨ੍ਹਾਂ ਨੂੰ ਭਰੋਸਾ ਦੁਆਇਆ ਗਿਆ ਸੀ ਕਿ ਉਨ੍ਹਾਂ ਦੇ ਬੰਦ ਕੀਤੇ ਗਏ ਪੇਜ ਬਹਾਲ ਕਰ ਦਿੱਤੇ ਜਾਣਗੇ। ਪਰ ਹੁਣ ਕਿਸਾਨ ਮਜ਼ਦੂਰ ਮੋਰਚੇ ਦਾ ਫੇਸਬੁੱਕ ਪੇਜ ਵੀ ਬੰਦ ਕਰ ਦਿੱਤਾ ਗਿਆ ਹੈ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS