ਲੋਕ ਸਭਾ ਚੋਣਾਂ ਦੇ ਮੱਦੇਨਜ਼ਰ DC ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ, ਪੜ੍ਹੋ ਪੂਰੀ ਖ਼ਬਰ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ DC ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ, ਪੜ੍ਹੋ ਪੂਰੀ ਖ਼ਬਰ

ਲੁਧਿਆਣਾ : ਇੱਥੇ ਡੀ. ਸੀ. ਸਾਕਸ਼ੀ ਸਾਹਨੀ ਨੇ ਲੋਕ ਸਭਾ ਚੋਣਾਂ ਨੂੰ ਸ਼ਾਂਤਮਈ ਅਤੇ ਨਿਰਪੱਖ ਕਰਵਾਉਣ ਲਈ ਸਾਰੇ ਅਧਿਕਾਰੀਆਂ ਨੂੰ ਜ਼ਿਲ੍ਹੇ ’ਚ ਪੈਂਦੇ ਸੰਵੇਦਨਸ਼ੀਲ ਅਤੇ ਅੱਤ ਸੰਵੇਦਨਸ਼ੀਲ ਬੂਥਾਂ ਦੀ ਪਛਾਣ ਪਹਿਲ ਦੇ ਆਧਾਰ ’ਤੇ ਕਰਨ ਦੇ ਹੁਕਮ ਦਿੱਤੇ। ਮਿੰਨੀ ਸਕੱਤਰੇਤ ਸਥਿਤ ਆਪਣੇ ਦਫ਼ਤਰ ’ਚ ਇਸ ਸਬੰਧੀ ਸਾਰੇ ਏ. ਆਰ. ਓ. ਦੀ ਬੁਲਾਈ ਗਈ ਮੀਟਿੰਗ ਦੀ ਅਗਵਾਈ ਕਰਦਿਆਂ ਡੀ. ਸੀ. ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਅਜਿਹੇ ਬੂਥਾਂ ਦੀ ਪਛਾਣ ਪਹਿਲ ਦੇ ਆਧਾਰ ’ਤੇ ਕਰਨ ਲਈ ਕਿਹਾ, ਜਿੱਥੇ ਵੋਟਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਦੀ ਸੰਭਾਵਨਾ ਹੋ ਸਕਦੀ ਹੈ।

ਇਕ ਹਫ਼ਤੇ ਅੰਦਰ ਸੰਵੇਦਨਸ਼ੀਲ ਬੂਥਾਂ ਲਈ ਡੀ. ਸੀ. ਨੇ ਵਿਧਾਨ ਸਭਾ ਵਾਈਜ਼ ਪੁਲਸ ਅਧਿਕਾਰੀਆਂ ਨੂੰ ਫੀਲਡ ’ਚ ਜਾ ਕੇ ਰਿਪੋਰਟ ਤਿਆਰ ਕਰਨ ਲਈ ਕਿਹਾ ਤਾਂ ਕਿ ਵੋਟਾਂ ਦੌਰਾਨ ਸੰਵੇਦਨਸ਼ੀਲ ਬੂਥਾਂ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਸਕਣ। ਇਸੇ ਦੇ ਨਾਲ ਹੀ ਉਨ੍ਹਾਂ ਨੇ ਅਜਿਹੇ ਸ਼ਰਾਰਤੀ ਅਨਸਰਾਂ ਦੀ ਵੀ ਪਛਾਣ ਕਰਨ ਦੇ ਹੁਕਮ ਦਿੱਤੇ, ਜੋ ਕਿ ਮਾਹੌਲ ਖ਼ਰਾਬ ਕਰ ਸਕਦੇ ਹਨ। ਇਸ ਮੌਕੇ ਏ. ਡੀ. ਸੀ. ਅਮਿਤ ਸਰੀਨ, ਏ. ਆਰ. ਓ. ਰੁਪਿੰਦਰਪਾਲ ਸਿੰਘ, ਅੰਕੁਰ ਮਹਿੰਦਰੂ, ਓਜਸਵੀ ਅਲੰਕਾਰ, ਪਰਮਦੀਪ ਸਿੰਘ, ਚੇਤਨ ਬੁੰਗੇਰ, ਨਵਨੀਤ ਬਲ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS