ਜਲੰਧਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਜਲੰਧਰ ਪਹੁੰਚਣਗੇ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਰੋਡ ਸ਼ੋਅ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਖੇਤਰ ਵਿੱਚ ਪਹੁੰਚ ਕੇ ਆਪਣੇ ਉਮੀਦਵਾਰਾਂ ਲਈ ਵੋਟਾਂ ਮੰਗ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਰੋਡ ਸ਼ੋਅ ਅੱਜ ਬਾਅਦ ਦੁਪਹਿਰ ਕਰੀਬ 3:30 ਵਜੇ ਲਵਕੁਸ਼ ਤੋਂ ਭਗਤ ਸਿੰਘ ਚੌਂਕ ਤੱਕ ਹੋਵੇਗਾ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਕੱਲ੍ਹ ਭਗਵੰਤ ਮਾਨ ਵੱਲੋਂ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਚ ਰੋਡ ਸ਼ੋਅ ਕੀਤੇ ਗਏ ਸਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com