ਗ੍ਰਿਫਤਾਰੀ ਵਿਰੁੱਧ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਗ੍ਰਿਫਤਾਰੀ ਵਿਰੁੱਧ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ- ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਸੋਮਵਾਰ ਯਾਨੀ ਕਿ ਅੱਜ ਸੁਣਵਾਈ ਕੀਤੀ ਜਾਵੇਗੀ, ਜਿਸ ’ਚ ਉਨ੍ਹਾਂ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਤੇ ਦੀਪਾਂਕਰ ਦੱਤਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਸਾਹਮਣੇ ਦਾਇਰ ਆਪਣੀ ਪਟੀਸ਼ਨ ਵਿਚ ਗ੍ਰਿਫ਼ਤਾਰੀ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਇਸ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਚੋਣਾਂ ਦੌਰਾਨ ਸੱਤਾਧਾਰੀ ਪਾਰਟੀ ਨੂੰ ਅਨੁਚਿਤ ਰੂਪ ਨਾਲ ਫਾਇਦਾ ਪਹੁੰਚਾਉਣ ਲਈ ਕੀਤਾ ਗਿਆ ਹੈ। 

ਕੇਜਰੀਵਾਲ ਨੇ ਪਟੀਸ਼ਨ 'ਚ ਦਾਅਵਾ ਕੀਤਾ ਹੈ ਕਿ ਲੋਕ ਸਭਾ ਚੋਣਾਂ ਦੇ ਐਲਾਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪੰਜ ਦਿਨ ਬਾਅਦ ਈਡੀ ਨੇ ਮੌਜੂਦਾ ਮੁੱਖ ਮੰਤਰੀ ਅਤੇ ਰਾਸ਼ਟਰੀ ਵਿਰੋਧੀ ਦਲਾਂ 'ਚੋਂ ਇਕ ਦੇ ਰਾਸ਼ਟਰੀ ਕੋਆਰਡੀਨੇਟਰ ਨੂੰ ਗੈਰ-ਕਾਨੂੰਨੀ ਤੌਰ 'ਤੇ ਗ੍ਰਿਫਤਾਰ ਕੀਤਾ ਹੈ। ਈਡੀ ਨੇ ਇਨ੍ਹਾਂ ਦਲੀਲਾਂ ਨੂੰ ਰੱਦ ਕਰ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS