ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸਤੰਬਰ ਮਹੀਨੇ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੇ ਲੋਕਾਂ ਨੂੰ ਇਸ ਮਹੀਨੇ 22 ਤਾਰੀਖ਼ ਨੂੰ ਇਕ ਹੋਰ ਸਰਕਾਰੀ ਛੁੱਟੀ ਮਿਲਣ ਵਾਲੀ ਹੈ। ਦਰਅਸਲ ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ 22 ਸਤੰਬਰ ਦਿਨ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜੈਯੰਤੀ ਹੈ।
ਇਸ ਦੌਰਾਨ ਪੰਜਾਬ ਭਰ 'ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਵੀ ਬੰਦ ਰਹਿਣਗੇ। ਹਾਲਾਂਕਿ ਇਸ ਛੁੱਟੀ ਤੋਂ ਪਹਿਲਾਂ ਐਤਵਾਰ ਨੂੰ ਵੀ ਸਰਕਾਰੀ ਛੁੱਟੀ ਰਹੇਗੀ।
ਇਸ ਤਰ੍ਹਾਂ ਸਰਕਾਰੀ ਮੁਲਾਜ਼ਮਾਂ ਅਤੇ ਬੱਚਿਆਂ ਦੀ ਐਤਵਾਰ ਅਤੇ ਸੋਮਵਾਰ ਨੂੰ 2 ਇਕੱਠੀਆਂ ਛੁੱਟੀਆਂ ਆ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com