ਚੰਡੀਗੜ੍ਹ: ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ, ਐੱਚ.ਈ. ਮੌਲਵੀ ਅਮੀਰ ਖ਼ਾਨ ਮੁਤਾਕੀ ਨੇ ਅੰਮ੍ਰਿਤਸਰ ਤੇ ਅਫ਼ਗਾਨਿਸਤਾਨ ਵਿਚਕਾਰ ਸਿੱਧੀਆਂ ਉਡਾਣਾਂ ਜਲਦੀ ਹੀ ਸ਼ੁਰੂ ਹੋਣ ਦਾ ਐਲਾਨ ਕੀਤਾ। ਉਨ੍ਹਾਂ ਨੇ ਇਹ ਐਲਾਨ ਨਵੀਂ ਦਿੱਲੀ ’ਚ ਫਿੱਕੀ ਵਿਖੇ ਭਾਰਤੀ ਉਦਯੋਗ ਦੇ ਆਗੂਆਂ ਨਾਲ ਗੱਲਬਾਤ ਦੌਰਾਨ ਰਾਜ ਸਭਾ ਮੈਂਬਰ ਤੇ ਵਪਾਰ, ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਮੌਜੂਦਗੀ ’ਚ ਕੀਤਾ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ 10-10 ਹਜ਼ਾਰ ਰੁਪਏ ਦਾ ਵਾਧਾ
ਡਾ. ਸਾਹਨੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਕਦਮ ਹੈ, ਜੋ ਪੰਜਾਬ ’ਚ ਵਪਾਰ ਤੇ ਉਦਯੋਗ ਲਈ ਇਕ ਗੇਮ ਚੇਂਜਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਰਣਨੀਤਕ ਸਥਿਤੀ ਤੇ ਮੁੱਖ ਸਰਹੱਦੀ ਵਪਾਰ ਗਲਿਆਰਿਆਂ ਦੀ ਨੇੜਤਾ ਭਾਰਤ ਤੇ ਅਫ਼ਗਾਨਿਸਤਾਨ ਵਿਚਕਾਰ ਤੇਜ਼ ਤੇ ਵਧੇਰੇ ਸੁਰੱਖਿਅਤ ਹਵਾਈ ਸੰਪਰਕ ਬਣਾਉਣ ’ਚ ਮਦਦ ਕਰੇਗੀ। ਇਸ ਨਾਲ ਦੋਵਾਂ ਪਾਸਿਆਂ ਦੇ ਕਿਸਾਨਾਂ, ਵਪਾਰੀਆਂ ਤੇ ਐੱਮ.ਐੱਸ.ਐੱਮ.ਈ. ਖ਼ਾਸ ਕਰਕੇ ਖੇਤੀਬਾੜੀ ਉਤਪਾਦਾਂ, ਸੁੱਕੇ ਫਲ, ਤਾਜ਼ੇ ਫਲ, ਦਸਤਕਾਰੀ ਅਤੇ ਦਵਾਈਆਂ ਲਈ ਕਾਫ਼ੀ ਫ਼ਾਇਦਾ ਹੋਵੇਗਾ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com