ਜਲੰਧਰ-ਭਾਜਪਾ ਨੇਤਾ ਕਿਸ਼ਨ ਲਾਲ ਸ਼ਰਮਾ ਨੂੰ ਪਾਰਟੀ ਦੇ ਨੇਤਾਵਾਂ ਅਤੇ ਸੰਘ ਅਧਿਕਾਰੀਆਂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਬਿਆਨਬਾਜ਼ੀ ਕਰਨੀ ਇਕ ਵਾਰ ਫਿਰ ਮਹਿੰਗੀ ਪੈ ਗਈ ਹੈ। ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਜਲੰਧਰ ਤੋਂ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਇਕ ੀਫਿਕੇਸ਼ਨ ਜਾਰੀ ਕਰਕੇ ਕਿਸ਼ਨ ਲਾਲ ਸ਼ਰਮਾ ਨੂੰ ਭਾਜਪਾ ’ਚੋਂ ਬਾਹਰ ਕੱਢ ਦਿੱਤਾ।

ਸੁਸ਼ੀਲ ਸ਼ਰਮਾ ਨੇ ਕਿਹਾ ਕਿ ਕਿਸ਼ਨ ਲਾਲ ਸ਼ਰਮਾ ਦੀ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਬਿਆਨਬਾਜ਼ੀ ਨਾਲ ਪਾਰਟੀ ਦਾ ਅਕਸ ਖ਼ਰਾਬ ਹੋ ਰਿਹਾ ਸੀ, ਜਿਸ ਕਾਰਨ ਭਾਜਪਾ ਪ੍ਰਦੇਸ਼ ਦੇ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਕਿਸ਼ਨ ਲਾਲ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ’ਚੋਂ ਸਸਪੈਂਡ ਕੀਤਾ ਜਾਂਦਾ ਹੈ। ਭਵਿੱਖ ਵਿਚ ਉਨ੍ਹਾਂ ਦੀ ਕਿਸੇ ਵੀ ਸਰਗਰਮੀ ਨਾਲ ਪਾਰਟੀ ਦਾ ਕੋਈ ਲੈਣਾ-ਦੇਣਾ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਹਮੇਸ਼ਾ ਚਰਚਾ ਵਿਚ ਰਹਿਣ ਵਾਲੇ ਕਿਸ਼ਨ ਲਾਲ ਸ਼ਰਮਾ ਨੂੰ ਪਹਿਲਾਂ ਵੀ ਭਾਜਪਾ ’ਚੋਂ ਕੱਢਿਆ ਜਾ ਚੁੱਕਿਆ ਹੈ। ਉਹ ਹਾਲ ਹੀ ਵਿਚ ਸੋਸ਼ਲ ਮੀਡੀਆ ’ਤੇ ਸੀਨੀਅਰ ਪੁਲਸ ਅਧਿਕਾਰੀਆਂ ’ਤੇ ਆਪਣਾ ਗੁੱਸਾ ਕੱਢ ਰਹੇ ਸਨ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com