ਜਲੰਧਰ : ਪੰਜਾਬ ਵਿੱਚ 3 ਹੋਰ ਛੁੱਟੀਆਂ ਹੋ ਗਈਆਂ ਹਨ। ਜਿਸ ਦੌਰਾਨ ਪੰਜਾਬ ਦੇ ਸਾਰੇ ਸਕੂਲ ਤੇ ਕਾਲਜ ਤੇ ਦਫਤਰ ਬੰਦ ਰਹਿਣਗੇ। ਜਾਣਕਾਰੀ ਮੁਤਾਬਕ 20 ਅਕਤੂਬਰ ਨੂੰ ਦੀਵਾਲੀ ਦਾ ਤਿਓਹਾਰ ਮਨਾਇਆ ਜਾਣਾ ਹੈ, ਜਿਸ ਕਾਰਨ ਸੂਬੇ ਅੰਦਰ ਇਸ ਦਿਨ ਸਰਕਾਰੀ ਛੁੱਟੀ ਰਹੇਗੀ।
ਇਸ ਤੋਂ ਇਲਾਵਾ, 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਮੌਕੇ ਸਰਕਾਰੀ ਛੁੱਟੀ ਰਹੇਗੀ, ਇਸੇ ਦਿਨ ਹੀ ਗੋਵਰਧਨ ਪੂਜਾ ਦਾ ਤਿਓਹਾਰ ਵੀ ਮਨਾਇਆ ਜਾਣਾ ਹੈ। ਇਸ ਦੇ ਨਾਲ ਹੀ 23 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰੂ ਗੱਦੀ ਦਿਵਸ ਲਈ ਰਾਖਵੀ (ਸਰਕਾਰੀ) ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਕੂਲੀ ਬੱਚਿਆਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਇਨ੍ਹਾਂ ਦਿਨਾਂ ਦੌਰਾਨ ਸਰਕਾਰੀ ਛੁੱਟੀਆਂ ਮਿਲਣਗੀਆਂ।
Credit : www.jagbani.com