ਟੀਮ ਇੰਡੀਆ ਲਈ ਖੁਸ਼ਖਬਰੀ, ਸ਼ੁਭਮਨ ਗਿੱਲ ਨੂੰ ਹਸਪਤਾਲੋਂ ਮਿਲੀ ਛੁੱਟੀ

ਟੀਮ ਇੰਡੀਆ ਲਈ ਖੁਸ਼ਖਬਰੀ, ਸ਼ੁਭਮਨ ਗਿੱਲ ਨੂੰ ਹਸਪਤਾਲੋਂ ਮਿਲੀ ਛੁੱਟੀ

ਸਪੋਰਟਸ ਡੈਸਕ- ਟੀਮ ਇੰਡੀਆ ਲਈ ਖੁਸ਼ਖਬਰੀ ਹੈ। ਭਾਰਤੀ ਕਪਤਾਨ ਸ਼ੁਭਮਨ ਗਿੱਲ ਨੂੰ ਅੱਜ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਉਹ ਦੱਖਣੀ ਅਫਰੀਕਾ ਵਿਰੁੱਧ ਪਹਿਲੇ ਟੈਸਟ ਦੌਰਾਨ ਜ਼ਖਮੀ ਹੋ ਗਿਆ ਸੀ ਤੇ ਹਸਪਤਾਲ ਵਿਚ ਉਸ ਦੀ ਗਰਦਨ ਦੀ ਸੱਟ ਦਾ ਇਲਾਜ ਕੀਤਾ ਗਿਆ।

ਕ੍ਰਿਕਟ ਐਸੋਸੀਏਸ਼ਨ ਆਫ ਬੰਗਾਲ (ਸੀ.ਏ.ਬੀ.) ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਅੱਜ ਸ਼ੁਭਮਨ ਨਾਲ ਵੁੱਡਲੈਂਡਜ਼ ਮਲਟੀਸਪੈਸ਼ਲਿਟੀ ਹਸਪਤਾਲ ਜਾ ਕੇ ਮੁਲਾਕਾਤ ਕੀਤੀ। ਇਸ ਮੈਚ ਵਿਚ ਭਾਰਤ ਨੂੰ 30 ਦੌੜਾਂ ਦੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਤੇ ਦੋ ਮੈਚਾਂ ਦੀ ਲੜੀ ਵਿੱਚ ਮਹਿਮਾਨ ਟੀਮ 1-0 ਨਾਲ ਅੱਗੇ ਹੋ ਗਈ ਹੈ।

ਖੇਡ ਦੇ ਦੂਜੇ ਦਿਨ ਬੱਲੇਬਾਜ਼ੀ ਕਰਦੇ ਸਮੇਂ ਸੱਟ ਲੱਗਣ ਵਾਲੇ ਗਿੱਲ ਨੂੰ ਤੀਜੇ ਦਿਨ ਦੀ ਖੇਡ ਸ਼ੁਰੂ ਹੋਣ ਤੋਂ ਪਹਿਲਾਂ ਹੀ ਪਹਿਲੇ ਟੈਸਟ ਤੋਂ ਬਾਹਰ ਕਰ ਦਿੱਤਾ ਗਿਆ ਸੀ। ਹਾਲਾਂਕਿ, ਟੀਮ ਪ੍ਰਬੰਧਨ ਨੇ 22 ਨਵੰਬਰ ਤੋਂ ਗੁਹਾਟੀ ਵਿੱਚ ਸ਼ੁਰੂ ਹੋਣ ਵਾਲੇ ਦੂਜੇ ਮੈਚ ਵਿੱਚ ਉਸ ਦੇ ਖੇਡਣ ਬਾਰੇ ਅਜੇ ਫੈਸਲਾ ਨਹੀਂ ਲਿਆ ਹੈ। ਭਾਰਤੀ ਟੀਮ ਮੰਗਲਵਾਰ ਨੂੰ ਗੁਹਾਟੀ ਜਾ ਰਹੀ ਹੈ।

Credit : www.jagbani.com

  • TODAY TOP NEWS