ਨਵੇਂ ਸਾਲ ਤੋਂ ਪਹਿਲਾਂ ਜਲੰਧਰ 'ਚ ਦਰਦਨਾਕ ਹਾਦਸਾ, ਬੁਝ ਗਏ ਦੋ ਘਰਾਂ ਦੇ ਚਿਰਾਗ

ਨਵੇਂ ਸਾਲ ਤੋਂ ਪਹਿਲਾਂ ਜਲੰਧਰ 'ਚ ਦਰਦਨਾਕ ਹਾਦਸਾ, ਬੁਝ ਗਏ ਦੋ ਘਰਾਂ ਦੇ ਚਿਰਾਗ

ਜਲੰਧਰ : ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਜਲੰਧਰ ਪਠਾਨਕੋਟ ਹਾਈਵੇਅ ਉੱਤੇ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਪਿੰਡ ਰਾਏਪੁਰ ਰਸੂਲਪੁਰ ਦੇ ਨੇੜੇ ਅਣਪਛਾਤੀ ਕਾਰ ਵੱਲੋਂ ਆਟੋ ਨੂੰ ਟੱਕਰ ਮਾਰਨ ਕਾਰਨ ਇਹ ਵੱਡਾ ਹਾਦਸਾ ਵਾਪਰਿਆ। ਇਸ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਦੇ ਨਾਲ ਪੰਜ ਹੋਰ ਜਣੇ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਇਸ ਦੌਰਾਨ ਥਾਣਾ ਮਕਸੂਦਾਂ ਦੇ ਐੱਸਐੱਚਓ ਗੁਰਪ੍ਰੀਤ ਸਿੰਘ, ਡਿਊਟੀ ਅਫਸਰ ਏਐੱਸਆਈ ਹਰਬੰਸ ਸਿੰਘ ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ਉੱਤੇ ਪਹੁੰਚੀ ਤੇ ਗੰਭੀਰ ਜ਼ਖਮੀਆਂ ਨੂੰ ਹਸਪਤਾਲ ਪਹੁੰਚਿਆ ਗਿਆ। ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS