ਜਲੰਧਰ/ਚੰਡੀਗੜ੍ਹ-ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਅਕਾਲੀ ਦਲ ਦੇ ਮੈਂਬਰ ਵਿਧਾਨ ਸਭਾ ਵਿਚ ਇਸ ਲਈ ਨਹੀਂ ਆਏ ਕਿਉਂਕਿ ਉਨ੍ਹਾਂ ਨੂੰ ਸਦਨ ਵਿਚ ਮਨਰੇਗਾ ਵਿਰੁੱਧ ਬੋਲਣਾ ਪੈਣਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੋਚ ਰਿਹਾ ਹੈ ਕਿ ਭਵਿੱਖ ਵਿਚ ਉਸ ਨੂੰ ਭਾਜਪਾ ਨਾਲ ਸਮਝੌਤਾ ਕਰਨਾ ਪੈ ਸਕਦਾ ਹੈ, ਇਸ ਲਈ ਜੇਕਰ ਉਹ ਵਿਧਾਨ ਸਭਾ ਵਿਚ ਆ ਕੇ ਮਨਰੇਗਾ ਦਾ ਵਿਰੋਧ ਕਰਦੇ ਤਾਂ ਇਸ ਦਾ ਕੇਂਦਰ ਦੀ ਭਾਜਪਾ ਸਰਕਾਰ ਬੁਰਾ ਮਨਾਉਂਦੀ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸਾਰੇ ਮੰਤਰੀਆਂ ਨੇ ਵਿਧਾਨ ਸਭਾ ਵਿਚ ਮਜ਼ਦੂਰਾਂ ਅਤੇ ਦਲਿਤਾਂ ਦੇ ਹੱਕਾਂ ਲਈ ਆਵਾਜ਼ ਉਠਾਈ ਅਤੇ ਕੇਂਦਰ ਸਰਕਾਰ ਦੇ ਮਨਰੇਗਾ ਨੂੰ ਖ਼ਤਮ ਕਰਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਹਮੇਸ਼ਾ ਪੰਥ ਦੀ ਪਿੱਠ ਵਿਚ ਛੁਰਾ ਮਾਰਨ ’ਚ ਸਭ ਤੋਂ ਅੱਗੇ ਰਹਿੰਦੇ ਹਨ। ਅਕਾਲੀ ਦਲ ਹੁਣ ਫਿਰ ਭਾਜਪਾ ਦੇ ਦਬਾਅ ਹੇਠ ਆ ਕੇ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ’ਤੇ ਪਹਿਰਾ ਨਹੀਂ ਦੇ ਰਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com