ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ (ਵੀਡੀਓ)

ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ (ਵੀਡੀਓ)

ਅੰਮ੍ਰਿਤਸਰ- ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਅਤੇ ਅੰਮ੍ਰਿਤਸਰ ਦੇ ਸਾਊਥ ਹਲਕਾ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਪੰਜ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਸਪੱਸ਼ਟੀਕਰਨ ਦੇਣ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰ ਵਿਖੇ ਬੁਲਾਇਆ ਗਿਆ ਸੀ, ਜਿੱਥੇ ਉਨ੍ਹਾਂ ਆਪਣਾ ਪੱਖ ਰੱਖਿਆ। 

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਉਹ ਜਥੇਦਾਰ ਸਾਹਿਬਾਨਾਂ ਅੱਗੇ ਹਾਜ਼ਰੀ ਲਵਾਉਣਗੇ ਅਤੇ ਆਪਣਾ ਸਪਸ਼ਟੀਕਰਨ ਰੱਖਣਗੇ। ਇਸ ਦੇ ਬਾਅਦ ਜੋ ਵੀ ਜਥੇਦਾਰਾਂ ਦਾ ਫ਼ੈਸਲਾ ਹੋਵੇਗਾ, ਉਹ ਪ੍ਰਵਾਨ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਚੀਫ ਖਾਲਸਾ ਦੀਵਾਨ ਦੇ ਮੈਂਬਰਾਂ ਵਿਚ ਗੈਰ-ਅੰਮ੍ਰਿਤਧਾਰੀ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। 

ਜਾਣੋ ਪੂਰਾ ਮਾਮਲਾ
ਦੱਸਣਯੋਗ ਹੈ ਕਿ 28 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਉਲੰਘਣਾ ਕਰਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਨਵੰਬਰ 2025 'ਚ ਜਨਰਲ ਇਜਲਾਸ ਅਤੇ ਚੀਫ ਖਾਲਸਾ ਦੀਵਾਨ ਦੇ ਗੈਰ-ਅੰਮ੍ਰਿਤਧਾਰੀ ਮੈਂਬਰਾਂ ਦੇ ਮਾਮਲੇ ਨੂੰ ਵਿਚਾਰਿਆ ਗਿਆ ਸੀ। ਇਸ ਸਬੰਧ ਵਿੱਚ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਰਮਣੀਕ ਸਿੰਘ ਨੂੰ 5 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 'ਚ ਸਪਸ਼ਟੀਕਰਨ ਦੇਣ ਲਈ ਸੱਦਿਆ ਗਿਆ। ਉਨ੍ਹਾਂ ਕਿਹਾ ਕਿ ਇਹ ਇਨ੍ਹਾਂ ਨੂੰ ਆਖਰੀ ਮੌਕਾ ਹੈ ਜੇਕਰ ਇਹ ਸਪੱਸ਼ਟ ਜਵਾਬ ਨਾ ਦੇ ਸਕੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
 

ਜ਼ਿਕਰਯੋਗ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੂੰ ਤਲਬ ਕੀਤਾ ਸੀ। ਤਿੰਨਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ 'ਤੇ ਪ੍ਰਦਰਸ਼ਿਤ ਤਸਵੀਰਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਨ੍ਹਾਂ ਤਸਵੀਰਾਂ 'ਤੇ ਸਿੱਖ ਸਿਧਾਂਤਾਂ, ਮਰਿਆਦਾ ਅਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ ਸੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕੀਤਾ ਸੀ ਤਲਬ
ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ 'ਤੇ ਵਿਖਾਈਆਂ ਗਈਆਂ ਤਸਵੀਰਾਂ ਵਿੱਚ ਗਲਤ ਜਾਣਕਾਰੀ ਦੇਣ ਦੇ ਦੋਸ਼ ਲਗਾਏ ਗਏ ਸਨ। ਪੰਜ ਸਿੰਘ ਸਾਹਿਬਾਨ ਨੇ ਇਕ ਮੀਟਿੰਗ ਕੀਤੀ ਅਤੇ ਤਿੰਨਾਂ ਆਗੂਆਂ ਨੂੰ ਤਲਬ ਕੀਤਾ। ਮੀਟਿੰਗ ਦੀ ਪ੍ਰਧਾਨਗੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS