ਰੂਸ-ਯੂਕਰੇਨ ਦੀ ਜੰਗ 'ਚ ਮਾਰੇ ਗਏ ਜਲੰਧਰ ਦੇ ਮਨਦੀਪ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ

ਰੂਸ-ਯੂਕਰੇਨ ਦੀ ਜੰਗ 'ਚ ਮਾਰੇ ਗਏ ਜਲੰਧਰ ਦੇ ਮਨਦੀਪ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ

ਕਪੂਰਥਲਾ/ਜਲੰਧਰ- ਰੂਸ-ਯੂਕਰੇਨ ਦੀ ਜੰਗ ਵਿੱਚ ਮਾਰੇ ਗਏ ਗੋਰਾਇਆ ਦੇ ਮਨਦੀਪ ਕੁਮਾਰ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਉਸ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਵਿੱਚ ਸ਼ਾਮਲ ਧੋਖੇਬਾਜ਼ਾਂ ਅਤੇ ਜਾਅਲੀ ਟਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੱਕ ਅੰਤਿਮ ਸੰਸਕਾਰ ਨਹੀਂ ਕਰਨਗੇ। ਉਨ੍ਹਾਂ ਪੁਲਸ ਨੂੰ ਦੋ ਦਿਨਾਂ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹ ਸੜਕਾਂ ਜਾਮ ਕਰਨਗੇ ਅਤੇ ਵਿਰੋਧ ਪ੍ਰਦਰਸ਼ਨ ਕਰਨਗੇ।

PunjabKesari

ਇਸ ਮਾਮਲੇ 'ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਪਹਿਲਾਂ ਵੀ ਇਹ ਮੁੱਦਾ ਰਾਜ ਸਭਾ ਵਿੱਚ ਚੁੱਕਿਆ ਸੀ ਅਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਦਖ਼ਲ ਦੇਣ ਦੀ ਮੰਗ ਕੀਤੀ ਸੀ। 

 

PunjabKesari

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਹਾਲ ਹੀ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਗੰਭੀਰ ਖ਼ੁਲਾਸੇ ਹੋਏ ਹਨ। ਪਰਿਵਾਰ ਨੇ ਦੱਸਿਆ ਕਿ ਇਸ ਨੈੱਟਵਰਕ ਰਾਹੀਂ ਕੁੱਲ੍ਹ 10 ਲੋਕਾਂ ਨੂੰ ਵਿਦੇਸ਼ ਭੇਜਿਆ ਗਿਆ ਸੀ, ਜਿਨ੍ਹਾਂ ਵਿੱਚੋਂ ਹੁਣ ਤੱਕ ਸਿਰਫ਼ ਇਕ ਨੌਜਵਾਨ ਵਾਪਸ ਆਇਆ ਹੈ, ਜਦਕਿ ਚਾਰ ਹੋਰ ਅਜੇ ਵੀ ਲਾਪਤਾ ਹਨ।

PunjabKesari

PunjabKesari

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS