ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੀ ਆਗੂ ਜੈ ਇੰਦਰ ਕੌਰ ਨੇ ਪੰਜਾਬ ਸਰਕਾਰ ਵੱਲੋਂ ਮੀਡੀਆ ਦੀ ਆਜ਼ਾਦੀ 'ਤੇ ਕੀਤੇ ਜਾ ਰਹੇ ਕਥਿਤ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਮੀਡੀਆ ਦੀ ਭੂਮਿਕਾ ਇੱਕ ਸ਼ੀਸ਼ੇ ਵਾਂਗ ਹੁੰਦੀ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਹੁਣ ਉਸ ਸ਼ੀਸ਼ੇ ਨੂੰ ਹੀ ਤੋੜਨ 'ਤੇ ਉਤਾਰੂ ਹੋ ਚੁੱਕੀ ਹੈ।
ਜੈ ਇੰਦਰ ਕੌਰ ਨੇ ਪੰਜਾਬ ਕੇਸਰੀ ਗਰੁੱਪ ਵਿਰੁੱਧ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ 'ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿਰਫ਼ ਇੱਕ ਅਦਾਰੇ ਨੂੰ ਡਰਾਉਣ ਤੱਕ ਸੀਮਤ ਨਹੀਂ ਹੈ, ਸਗੋਂ ਇਸ ਦਾ ਮਕਸਦ ਹਰ ਉਸ ਆਵਾਜ਼ ਨੂੰ ਚੁੱਪ ਕਰਵਾਉਣਾ ਹੈ ਜੋ ਸਰਕਾਰ ਨੂੰ ਸਵਾਲ ਪੁੱਛਣ ਦੀ ਹਿੰਮਤ ਰੱਖਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੀਡੀਆ ਦੀ ਆਵਾਜ਼ ਨੂੰ ਦਬਾਉਣਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਵਿਰੁੱਧ ਹੈ।
Credit : www.jagbani.com