ਟਾਂਡਾ ਉੜਮੁੜ- ਟਾਂਡਾ-ਹੁਸ਼ਿਆਰਪੁਰ ਮਾਰਗ 'ਤੇ ਅੱਡਾ ਲਾਚੋਵਾਲ ਨੇੜੇ ਬੀਤੀ ਰਾਤ ਹੋਏ ਇਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਸੁੱਖਾ (31) ਪੁੱਤਰ ਰਾਮਦਾਸ ਵਾਸੀ ਪਿੰਡ ਕੰਧਾਲਾ ਜੱਟਾਂ ਵਜੋਂ ਹੋਈ ਹੈ । ਸੁਖਵਿੰਦਰ ਸਿੰਘ ਰਾਜ ਮਿਸਤਰੀ ਤੇ ਲੱਕੜ ਦਾ ਕੰਮ ਕਰਦਾ ਸੀ।
ਉਕਤ ਨੌਜਵਾਨ ਨਾਲ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੁਖਵਿੰਦਰ ਸਿੰਘ ਸੁੱਖਾ ਹੁਸ਼ਿਆਰਪੁਰ ਤੋਂ ਆਪਣੇ ਪਿੰਡ ਵਾਪਸ ਪਰਤ ਰਿਹਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਸੁਖਵਿੰਦਰ ਨੇ ਕੁਝ ਦਿਨਾਂ ਵਿੱਚ ਹੀ ਵਿਦੇਸ਼ ਜਾਣਾ ਸੀ ਪਰ ਫਲਾਈਟ ਚੜ੍ਹਨ ਤੋਂ ਪਹਿਲਾਂ ਹੀ ਅਣਹੋਣੀ ਵਾਪਰ ਗਈ। ਇਸ ਸਬੰਧੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com