ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸੁਖਬੀਰ ਬਾਦਲ ਪਹੁੰਚੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਘਰ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸੁਖਬੀਰ ਬਾਦਲ ਪਹੁੰਚੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਘਰ

ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਚੰਦੂਮਾਜਰਾ ਵਿਖੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਘਰ ਪਹੁੰਚੇ। ਇਸ ਦੀ ਸਿਆਸੀ ਖੇਮੇ ’ਚ ਕਾਫੀ ਚਰਚਾ ਬਣੀ ਹੋਈ ਹੈ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪ੍ਰੋਫੈਸਰ ਚੰਦੂਮਾਜਰਾ ਦੇ ਵੱਡੇ ਭਰਾ ਹਰੀ ਸਿੰਘ ਚੰਦੂਮਾਜਰਾ ਦੇ ਸ਼ਰਧਾਂਜਲੀ ਸਮਾਗਮ ’ਚ ਹਾਜ਼ਰੀ ਲਵਾਉਣ ਪਹੁੰਚੇ ਸਨ ਪਰ ਪਿਛਲੇ 1 ਸਾਲ ਤੋਂ ਜ਼ਿਆਦਾ ਸਮੇਂ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਖ ਹੋਏ ਹਨ, ਉਸ ਤੋਂ ਬਾਅਦ ਪਹਿਲੀ ਵਾਰ ਸੁਖਬੀਰ ਸਿੰਘ ਬਾਦਲ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਘਰ ਵਿਖੇ ਪਹੁੰਚੇ। ਦੋਵਾਂ ਆਗੂਆਂ ਨੇ ਸ਼ਰਧਾਂਜਲੀ ਸਮਾਗਮ ’ਚ ਸ਼ਿਰਕਤ ਕਰਨ ਨੂੰ ਕਹਿ ਕੇ ਗੱਲ ਨੂੰ ਟਾਲ ਦਿੱਤਾ ਪਰ ਸੁਖਬੀਰ ਬਾਦਲ ਦਾ ਚੰਦੂਮਾਜਰਾ ਦੇ ਘਰ ਜਾਣਾ ਭਵਿੱਖ ਦੀ ਰਾਜਨੀਤੀ ’ਚ ਵੱਡੇ ਬਦਲਾਅ ਦੇ ਸੰਕੇਤ ਦੇ ਰਿਹਾ ਹੈ।

ਦੱਸਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪ੍ਰੋ. ਚੰਦੂਮਾਜਰਾ ਦੀਆਂ ਸੁਖਬੀਰ ਬਾਦਲ ਨਾਲ ਨਜ਼ਦੀਕੀਆਂ ਵਧਣ ਦੇ ਚਰਚੇ ਪੰਜਾਬ ’ਚ ਆਮ ਹਨ ਪਰ ਅੱਜ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਦੂਮਾਜਰਾ ਪਿੰਡ ਪਹੁੰਚੇ ਤਾਂ ਉਹ ਚਰਚਾਵਾਂ ਹੋਰ ਤੇਜ਼ ਹੋ ਗਈਆਂ।

ਜ਼ਿਕਰਯੋਗ ਹੈ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਉਨ੍ਹਾਂ ਤੱਕ ਟਕਸਾਲੀ ਅਕਾਲੀ ਆਗੂਆਂ ’ਚ ਸ਼ਾਮਲ ਹਨ, ਜਿਹੜੇ ਅੱਜ ਦੀ ਰਾਜਨੀਤੀ ’ਚ ਕਾਫੀ ਅਹਿਮ ਸਥਾਨ ਰੱਖਦੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਅਕਾਲੀ ਦਲ (ਪੁਨਰ-ਸੁਰਜੀਤ) ਦੇ ਕਈ ਆਗੂ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਚੁੱਕੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਅਗਲੇ ਕੁਝ ਦਿਨਾਂ ’ਚ ਪੰਜਾਬ ਦੀ ਅਕਾਲੀ ਸਿਆਸਤ ਕੋਈ ਹੋਰ ਮੋੜ ਲੈਣ ਵਾਲੀ ਹੈ ਜਾਂ ਫਿਰ ਸੁਖਬੀਰ ਸਿੰਘ ਬਾਦਲ ਦਾ ਪਿੰਡ ਚੰਦੂਮਾਜਰਾ ਪਹੁੰਚਣਾ ਮਹਿਜ ਇਕ ਅਫਸੋਸ ਪ੍ਰਗਟ ਕਰਨ ਤੱਕ ਸੀਮਤ ਰਹੇਗਾ।

Credit : www.jagbani.com

  • TODAY TOP NEWS