ਕਾਦੀਆਂ– ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋਂ 6 ਮਈ ਤੋਂ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਕੀਤੀ ਜਾਵੇਗੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਫ਼ਾਈ ਸੇਵਕ ਯੂਨੀਅਨ ਕਾਦੀਆਂ ਦੇ ਪ੍ਰਧਾਨ ਰਹਿਮਤ ਮਸੀਹ ਨੇ ਦੱਸਿਆ ਕਿ ਸਫ਼ਾਈ ਸੇਵਕ 6 ਮਈ ਤੋਂ ਕੰਮ ''ਤੇ ਨਹੀਂ ਆਉਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਕਰਨ ਲਈ ਗੰਭੀਰ ਨਹੀਂ ਹੈ। ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਠੇਕਾ ਪ੍ਰਣਾਲੀ ਨੂੰ ਖਤਮ ਕਰਕੇ ਆਊਟਸੋਰਸ ਰਾਹੀਂ ਕੰਮ ਕਰ ਰਹੇ ਮਾਲੀ, ਬੇਲਦਾਰ, ਸੇਵਾਦਾਰ, ਇਲੈਕਟ੍ਰਿਸ਼ਨ, ਪੰਪ ਓਪਰੇਟਰ, ਕੰਪਿਊਟਰ ਓਪਰੇਟਰ, ਕਲਰਕ, ਡਰਾਈਵਰ, ਸਫ਼ਾਈ ਸੇਵਕ, ਸੀਵਰਮੈਨ ਆਦਿ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਰੈਗੂਲਰ ਪੋਸਟਾਂ 'ਤੇ ਵਿਭਾਗ ਅਧੀਨ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com