ਪੰਜਾਬ : ਤਾਰੋਂ ਪਾਰ ਕੰਮ ਕਰਦੇ ਕਿਸਾਨ ਨਾਲ ਵੱਡਾ ਹਾਦਸਾ, ਹਫੜਾ-ਦਫੜੀ ਵਿਚਾਲੇ BSF ਨੇ...

ਪੰਜਾਬ : ਤਾਰੋਂ ਪਾਰ ਕੰਮ ਕਰਦੇ ਕਿਸਾਨ ਨਾਲ ਵੱਡਾ ਹਾਦਸਾ, ਹਫੜਾ-ਦਫੜੀ ਵਿਚਾਲੇ BSF ਨੇ...

ਫਾਜ਼ਿਲਕਾ : ਸਰਹੱਦੀ ਪਿੰਡ ਮੁਹਾਰ ਖੀਵਾ ਮਨਸਾ 'ਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਕਿਸਾਨ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਤਾਰਬੰਦੀ ਦੇ ਪਾਰ ਖੇਤੀ ਕਰਨ ਲਈ ਗਿਆ ਸੀ। ਉਹ ਅਚਾਨਕ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ। ਮੌਕੇ 'ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨੇ ਤੁਰੰਤ ਜ਼ਖਮੀ ਕਿਸਾਨ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਜ਼ਖਮੀ ਕਿਸਾਨ ਦੇ ਪੁੱਤਰ ਬਿੱਟੂ ਸਿੰਘ ਨੇ ਦੱਸਿਆ ਕਿ ਉਹ ਪਿੰਡ ਮੁਹਾਰ ਖੀਵਾ ਦੇ ਰਹਿਣ ਵਾਲੇ ਹਨ ਅਤੇ ਅੰਤਰਰਾਸ਼ਟਰੀ ਤਾਰਬੰਦੀ ਦੇ ਉਸ ਪਾਰ ਉਨ੍ਹਾਂ ਦੀ ਕਰੀਬ 9 ਏਕੜ ਜ਼ਮੀਨ ਹੈ। ਰੋਜ਼ਾਨਾ ਦੀ ਤਰ੍ਹਾਂ ਉਸ ਦੇ ਪਿਤਾ ਖੇਤਾਂ 'ਚ ਕੰਮ ਕਰਨ ਗਏ ਸਨ। ਇਸ ਦੌਰਾਨ ਜਦੋਂ ਉਹ ਮੋਟਰ ਚਲਾਉਣ ਲਈ ਬਿਜਲੀ ਦੇ ਟਰਾਂਸਫਾਰਮਰ 'ਤੇ ਤਾਰ ਲਗਾਉਣ ਚੜ੍ਹੇ ਤਾਂ ਅਚਾਨਕ ਹਾਈ ਵੋਲਟੇਜ ਕਰੰਟ ਦੀ ਲਪੇਟ 'ਚ ਆ ਗਏ।

ਇਸ ਹਾਦਸੇ ਕਾਰਨ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਬੀ. ਐੱਸ. ਐੱਫ. ਜਵਾਨਾਂ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸਰਕਾਰੀ ਹਸਪਤਾਲ 'ਚ ਤਾਇਨਾਤ ਡਾ. ਕਰਨ ਨੇ ਦੱਸਿਆ ਕਿ ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਬੁਰੀ ਤਰ੍ਹਾਂ ਝੁਲਸ ਗਿਆ ਹੈ ਅਤੇ ਇਸ ਦਾ ਅਸਰ ਉਸ ਦੇ ਪੂਰੇ ਸਰੀਰ 'ਤੇ ਹੋਇਆ ਹੈ। ਫਿਲਹਾਲ ਜ਼ਖਮੀ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੋੜ ਪੈਣ 'ਤੇ ਉਸ ਨੂੰ ਰੈਫ਼ਰ ਵੀ ਕੀਤਾ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS