ਅੰਮ੍ਰਿਤਸਰ/ਮਾਛੀਵਾੜਾ ਸਾਹਿਬ (ਟੱਕਰ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਮਾਛੀਵਾੜਾ ਸਾਹਿਬ ਨਗਰ ਵਿਚ ਇਕ ਕਿਰਤੀ ਸਿੱਖ ਕਿਸਾਨ (ਸਾਬਕਾ ਫ਼ੌਜੀ) ਕੁਲਦੀਪ ਸਿੰਘ ਨਾਲ ਅਤੇ ਉਸ ਦੇ ਪੁੱਤਰ ਕਾਕਾ ਸੁਮਨਪ੍ਰੀਤ ਸਿੰਘ (16) ਨਾਲ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦਾ ਗੰਭੀਰ ਿਸ ਲਿਆ ਹੈ। ਸਿੱਖ ਕਿਸਾਨ ਦੇ ਸਿਰ ’ਤੇ ਗੰਭੀਰ ਸੱਟ ਲੱਗੀ ਹੈ, ਜਦਕਿ ਉਸਨੂੰ ਸੱਜੇ ਕੰਨ ਨਾਲ ਸੁਣਨ ਅਤੇ ਸੱਜੀ ਅੱਖ ਨਾਲ ਵੇਖਣ ਵਿਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਖੰਨਾ ਪੁਲਸ ਪ੍ਰਸ਼ਾਸਨ ਨੂੰ ਨਗਰ ਕੌਂਸਲ ਦੇ ਦੋਸ਼ੀ ਕਰਮਚਾਰੀਆਂ ਦੀ ਪਛਾਣ ਉਪਰੰਤ ਇਨ੍ਹਾਂ ਵਿਰੁੱਧ ਪਰਚਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ ਹੈ। ਜਥੇਦਾਰ ਗੜਗੱਜ ਨੇ ਸਖ਼ਤੀ ਨਾਲ ਕਿਹਾ ਕਿ ਜੇਕਰ 24 ਘੰਟਿਆਂ ਦੇ ਅੰਦਰ ਦੋਸ਼ੀ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਪੀੜਤ ਸਿੱਖ ਨੌਜਵਾਨ ਪਰਿਵਾਰ ਨਾਲ ਮੁਲਾਕਾਤ ਕਰਕੇ ਅਗਲੀ ਕਾਰਵਾਈ ਲਈ ਖੁਦ ਉਨ੍ਹਾਂ ਦਾ ਸਾਥ ਦੇਣ ਪਹੁੰਚਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com