BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ : ਜਲੰਧਰ ਸ਼ਹਿਰ ਵਿਚ ਬੀਐੱਸਐੱਫ ਚੌਕ ਨੇੜੇ ਸਕੂਟਰ ਨੂੰ ਅੱਗ ਲੱਗਣ ਤੇ ਬਲਾਸਟ ਮਾਮਲੇ ਕਾਰਨ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਮਾਮਲੇ ਵਿਚ ਹੁਣ ਜਲੰਧਰ ਸੀਪੀ ਧਨਪ੍ਰੀਤ ਕੌਰ ਦਾ ਬਿਆਨ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਤ 8 ਵਜੇ ਦੇ ਕਰੀਬ ਜਦੋਂ ਪੁਲਸ ਦੀ ਪੈਟਰੋਲਿੰਗ ਟੀਮ ਮੌਕੇ 'ਤੇ ਮੌਜੂਦ ਸੀ, ਤਾਂ ਗੇਟ ਕੋਲ ਖੜ੍ਹੀ ਇੱਕ ਐਕਟਿਵਾ ਨੂੰ ਅਚਾਨਕ ਅੱਗ ਲੱਗ ਗਈ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।  

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਘਟਨਾ ਦੇ ਸਬੰਧ ਵਿੱਚ ਬੀ.ਐੱਸ.ਐੱਫ. ਤੋਂ ਵੀ ਇਨਪੁਟਸ ਲਏ ਜਾ ਰਹੇ ਹਨ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਐਕਟਿਵਾ ਇੱਕ ਨੌਜਵਾਨ ਦੀ ਹੈ ਜੋ ਉੱਥੇ ਕੰਮ ਕਰਦਾ ਹੈ। ਨੌਜਵਾਨ ਦੇ ਪਿਤਾ ਮੁਤਾਬਕ ਉਹ ਉੱਥੇ ਡਿਲੀਵਰੀ ਦੇਣ ਆਇਆ ਸੀ। 

ਪੁਲਸ ਨੇ ਦੱਸਿਆ ਕਿ ਐਕਟਿਵਾ ਦਾ ਮਾਲਕ ਅਤੇ ਉਸਦੇ ਸਾਥੀ ਪੁਲਸ ਨਾਲ ਪੂਰਾ ਸਹਿਯੋਗ ਕਰ ਰਹੇ ਹਨ। ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਹਰੇਕ ਪਹਿਲੂ ਦੀ ਤਸਦੀਕ ਕੀਤੀ ਜਾ ਸਕੇ। ਮੌਕੇ 'ਤੇ ਮੌਜੂਦ ਲੋਕਾਂ ਨੇ ਧਮਾਕੇ ਦੀ ਆਵਾਜ਼ ਸੁਣਨ ਦੀ ਗੱਲ ਵੀ ਕਹੀ ਹੈ। ਪੁਲਸ ਨੇ ਘਟਨਾ ਵਾਲੀ ਥਾਂ ਨੂੰ 'ਸੀਨ ਆਫ ਕਰਾਈਮ' ਐਲਾਨ ਦਿੱਤਾ ਹੈ ਅਤੇ ਜਾਂਚ ਲਈ ਇਲਾਕੇ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।

ਪੁਲਸ ਕਮਿਸ਼ਨਰ ਨੇ ਕਿਹਾ ਕਿ ਖੁਸ਼ਕਿਸਮਤੀ ਨਾਲ ਪੁਲਸ ਟੀਮ ਮੌਕੇ 'ਤੇ ਹੀ ਮੌਜੂਦ ਸੀ, ਜਿਸ ਕਾਰਨ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਭਰੋਸਾ ਦਿੱਤਾ ਕਿ ਜਿਵੇਂ ਹੀ ਜਾਂਚ ਵਿੱਚ ਕੋਈ ਨਵੇਂ ਤੱਥ ਸਾਹਮਣੇ ਆਉਣਗੇ, ਉਹ ਜਨਤਾ ਨਾਲ ਸਾਂਝੇ ਕੀਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS