ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, IMD ਨੇ ਕੀਤੀ ਭਵਿੱਖਬਾਣੀ

ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, IMD ਨੇ ਕੀਤੀ ਭਵਿੱਖਬਾਣੀ

ਜਲੰਧਰ- ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਅਗਲੇ ਦਿਨਾਂ ਵਿਚ ਗਰਮੀ ਕਹਿਰ ਵਰ੍ਹਾਏਗੀ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 20 ਮਈ ਤੱਕ ਪੰਜਾਬ ਦੇ ਮੌਸਮ ਦੀ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ।  ਮੌਸਮ ਵਿਭਾਗ ਨੇ ਅੱਜ ਲਈ ਪੰਜਾਬ ਦੇ 11 ਜ਼ਿਲ੍ਹਿਆਂ 'ਚ ਗਰਜ-ਤੂਫ਼ਾਨ ਅਤੇ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ 16 ਮਈ ਤੋਂ 20 ਮਈ ਤੱਕ ਪੰਜ ਦਿਨਾਂ ਲਈ ਕਈ ਥਾਵਾਂ 'ਤੇ ਹੀਟਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਬਠਿੰਡਾ, ਮਾਨਸਾ, ਮੋਗਾ ਅਤੇ ਮੁਕਤਸਰ 'ਚ ਬਿਜਲੀ ਦੇ ਨਾਲ ਤੇਜ਼ ਗਰਜ-ਤੂਫ਼ਾਨ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ । ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅਗਲੇ 24 ਘੰਟੇ ਅਹਿਮ ਮੰਨੇ ਜਾ ਰਹੇ ਹਨ। 

ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ 15 ਮਈ ਤੋਂ ਬਾਅਦ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ। ਅਗਲੇ ਹਫ਼ਤੇ ਤੱਕ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ 3 ਤੋਂ 4 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ।16 ਮਈ ਤੋਂ 20 ਮਈ ਤੱਕ ਰਾਜ ਦੇ ਕੁਝ ਇਲਾਕਿਆਂ ਵਿੱਚ ਹੀਟਵੇਵ ਚੱਲਣ ਦੀ ਸੰਭਾਵਨਾ ਹੈ। ਉਥੇ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਵਿਚ ਪਿਛਲੇ 24 ਘੰਟਿਆਂ ਦੇ ਤਾਪਮਾਨ ਦੀ ਤਾਂ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਵੀਰਵਾਰ ਦੇ ਮੁਕਾਬਲੇ ਤਾਪਮਾਨ 0.2 ਡਿਗਰੀ ਵਧਿਆ ਹੈ, ਜੋ ਆਮ ਦੇ ਨੇੜੇ ਰਿਹਾ। ਬਠਿੰਡਾ 'ਚ ਤਾਪਮਾਨ 42.7 ਡਿਗਰੀ ਦਰਜ ਕੀਤਾ ਗਿਆ। ਠੰਡੀਆਂ ਪਹਾੜੀ ਹਵਾਵਾਂ ਦੇ ਰੁਕਾਵਟ ਕਾਰਨ ਪਾਰਾ ਲਗਾਤਾਰ ਵੱਧ ਰਿਹਾ ਹੈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS