ਅੰਮ੍ਰਿਤਸਰ- ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ ’ਤੇ ਡੀਆਰਆਈ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਤੋਂ ਦੁਬਈ ਜਾ ਰਹੀ ਇਕ ਵਿਦੇਸ਼ੀ ਮਹਿਲਾ ਕੋਲੋਂ 40 ਹਜ਼ਾਰ ਅਮਰੀਕੀ ਡਾਲਰ ਦੀ ਵਿਦੇਸ਼ੀ ਕਰੰਸੀ ਬਰਾਮਦ ਕਰਕੇ ਜ਼ਬਤ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਮਹਿਲਾ ਨੇ ਆਪਣੇ ਸਾਮਾਨ ਵਿੱਚ ਵਿਦੇਸ਼ੀ ਕਰੰਸੀ ਨੂੰ ਲੁਕਾ ਕੇ ਰੱਖਿਆ ਹੋਇਆ ਸੀ ਅਤੇ ਇਸ ਨੂੰ ਤਸਕਰੀ ਰਾਹੀਂ ਬਾਹਰ ਲਿਜਾਣ ਦੀ ਕੋਸ਼ਿਸ਼ ਕਰ ਰਹੀ ਸੀ। ਜਾਂਚ ਦੌਰਾਨ ਡੀਆਰਆਈ ਟੀਮ ਨੂੰ ਸ਼ੱਕ ਹੋਇਆ, ਜਿਸ ਤੋਂ ਬਾਅਦ ਸਾਮਾਨ ਦੀ ਤਲਾਸ਼ੀ ਲਈ ਗਈ ਅਤੇ ਕਰੰਸੀ ਬਰਾਮਦ ਹੋ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com