ਨੈਨੀਤਾਲ: ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਭਵਾਲੀ ਖੇਤਰ ਵਿੱਚ ਵੀਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਇਹ ਹਾਦਸਾ ਸੈਨੇਟੋਰੀਅਮ-ਦੂਨੀਖਾਲ ਮਾਰਗ 'ਤੇ ਸਿਰੋੜੀ ਦੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਇੱਕ ਲਾਲ ਰੰਗ ਦੀ ਮਹਿੰਦਰਾ ਬੀ-6 ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ।
ਇਸ ਹਾਦਸੇ ਵਿੱਚ ਵਾਹਨ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਮੁੱਢਲੀ ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਸਾਰੇ ਛੇ ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਭਵਾਲੀ ਪੁਲਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਯੋਗਸ਼ ਉਨਿਆਲ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ। ਪੁਲਸ ਅਤੇ ਬਚਾਅ ਦਲ ਖੱਡ ਵਿੱਚੋਂ ਲਾਸ਼ਾਂ ਅਤੇ ਵਾਹਨ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। ਫਿਲਹਾਲ ਮ੍ਰਿਤਕਾਂ ਦੀ ਪਛਾਣ ਕਰਨ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕਾਰਵਾਈ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com