ਅੰਮ੍ਰਿਤਸ: ਅੰਮ੍ਰਿਤਸਰ ਦੇ ਮਜੀਠਾ ਇਲਾਕੇ 'ਚ ਅੱਜ ਸਵੇਰੇ ਇੱਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਸ ਦੇ ਟ੍ਰੈਫਿਕ ਵਿਭਾਗ ਵਿੱਚ ਤਾਇਨਾਤ ਇੱਕ ਏ. ਐੱਸ. ਆਈ. ਜੋਗਾ ਸਿੰਘ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਏ. ਐੱਸ. ਆਈ. ਜੋਗਾ ਸਿੰਘ ਗੁਰਦਾਸਪੁਰ ਦੇ ਪਿੰਡ ਘਣੀਆਂ ਕੇ ਬਾਂਗਰ ਦੇ ਰਹਿਣ ਵਾਲੇ ਸਨ। ਇਹ ਘਟਨਾ ਸਵੇਰੇ ਕਰੀਬ 6 ਵਜੇ ਵਾਪਰੀ ਜਦੋਂ ਉਹ ਆਪਣੀ ਸਕੂਟੀ (PB06BJ-6614) ’ਤੇ ਸਵਾਰ ਹੋ ਕੇ ਡਿਊਟੀ ਲਈ ਅੰਮ੍ਰਿਤਸਰ ਜਾ ਰਹੇ ਸਨ। ਮਜੀਠਾ ਤੋਂ ਲਗਭਗ ਇੱਕ ਕਿਲੋਮੀਟਰ ਪਹਿਲਾਂ ਫਤਿਹਗੜ੍ਹ ਚੂੜੀਆਂ-ਮਜੀਠਾ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਫਾਇਰਿੰਗ ਕਰ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com