ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555 ਉਮੀਦਵਾਰ ਚੋਣ ਮੈਦਾਨ ’ਚ

ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555 ਉਮੀਦਵਾਰ ਚੋਣ ਮੈਦਾਨ ’ਚ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਸੂਬਾ ਚੋਣ ਕਮਿਸ਼ਨ ਪੰਜਾਬ ਨੇ ਦੱਸਿਆ ਕਿ ਪੰਜਾਬ ’ਚ 26 ਮਈ ਨੂੰ ਹੋ ਰਹੀਆਂ ਮਿਊਂਸਪਲ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਲਈ ਕੁੱਲ੍ਹ 7,555 ਉਮੀਦਵਾਰ ਚੋਣ ਮੈਦਾਨ ’ਚ ਉਤਰੇ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ 'ਆਪ' ਦੇ 1,801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1,550 ਉਮੀਦਵਾਰ, ਭਾਜਪਾ ਦੇ 1,316 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 1,251 ਉਮੀਦਵਾਰ, ਬਸਪਾ ਦੇ 96 ਉਮੀਦਵਾਰ, 1,528 ਆਜ਼ਾਦ ਉਮੀਦਵਾਰ ਅਤੇ 13 ਹੋਰ ਉਮੀਦਵਾਰ ਚੋਣ ਲੜਨਗੇ।

ਜ਼ਿਕਰਯੋਗ ਹੈ ਕਿ ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਚੋਣਾਂ ਬੈਲੇਟ ਪੇਪਰ ਨਾਲ ਹੀ ਹੋਣਗੀਆਂ। ਚੋਣਾਂ ਤੋਂ ਪਹਿਲਾਂ ਬੀਤੇ ਦਿਨੀਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਤਿੰਨ ਪਟੀਸ਼ਨਾਂ ਨੂੰ ਖ਼ਾਰਜ ਕੀਤਾ ਹੈ। ਨਿਗਮ ਅਤੇ ਕੌਂਸਲ ਚੋਣਾਂ ਬੈਲਟ ਪੇਪਰ ਨਾਲ ਕਰਵਾਏ ਜਾਣ ਲਈ ਰਾਹ ਪੱਧਰਾ ਕੀਤਾ। ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਨਿਗਮ ਚੋਣਾਂ ਦੇ ਇਸ ਪੜਾਅ ’ਤੇ ਚੋਣ ਪ੍ਰਕਿਰਿਆ ’ਚ ਦਖ਼ਲ ਦੇਣ ਤੋਂ ਇਨਕਾਰ ਕੀਤਾ। ਅਦਾਲਤ ਵੱਲੋਂ ਕਿਹਾ ਗਿਆ ਹੈ ਚੋਣ ਪ੍ਰਕਿਰਿਆ ਹੁਣ ਆਖ਼ਰੀ ਪੜਾਅ ’ਤੇ ਹੈ ਅਤੇ ਇਸ ਪੜਾਅ ’ਤੇ ਦਖ਼ਲ ਨਹੀਂ ਦਿੱਤਾ ਜਾ ਸਕਦਾ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS