ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ

ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ

ਜਲੰਧਰ- ਪੰਜਾਬ 'ਚ ਅਤਿ ਦੀ ਪੈ ਰਹੀ ਗਰਮੀ ਵਿਚਾਲੇ ਬੱਚਿਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਲਗਾਤਾਰ ਪੰਜਾਬ ਵਿਚ ਦੋ ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਪੰਜਾਬ 'ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ 26 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਸਰਕਾਰ ਵੱਲੋਂ ੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।

ਇਸ ਦੇ ਇਲਾਵਾ ਅਗਲੇ ਦਿਨ ਯਾਨੀ ਕਿ 27 ਮਈ ਨੂੰ ਈਦ-ਉੱਲ-ਜੂਹਾ (ਬਕਰੀਦ) ਦਾ ਤਿਉਹਾਰ ਆ ਰਿਹਾ ਹੈ, ਜਿਸ ਦੇ ਸਬੰਧ ਵਿਚ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਲੰਡਰ ਵਿਚ 27 ਮਈ ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਲਗਾਤਾਰ ਦੋ ਦਿਨ ਛੁੱਟੀ ਹੋਣ ਕਰਕੇ ਬੱਚਿਆਂ ਨੂੰ ਵੀ ਮੌਜਾਂ ਲੱਗਣਗੀਆਂ। 

PunjabKesari

ਪੰਜਾਬ 'ਚ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮ ਆਮ ਚੋਣਾਂ 2026 ਲਈ ਕੁੱਲ੍ਹ 7555 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਹ ਚੋਣਾਂ ਸੂਬੇ ਦੀ ਸਿਆਸਤ ਲਈ ਕਾਫ਼ੀ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਵੱਡੀ ਗਿਣਤੀ ਵਿੱਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS